ਪੰਜਾਬ ''ਚ ਐਨਕਾਊਂਟਰ ''ਤੇ ਐਨਕਾਊਂਟਰ! ਹੁਣ ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਮੋਗਾ ਜ਼ਿਲ੍ਹਾ

Monday, Mar 17, 2025 - 08:21 AM (IST)

ਪੰਜਾਬ ''ਚ ਐਨਕਾਊਂਟਰ ''ਤੇ ਐਨਕਾਊਂਟਰ! ਹੁਣ ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਮੋਗਾ ਜ਼ਿਲ੍ਹਾ

ਮੋਗਾ (ਕਸ਼ਿਸ਼ ਸਿੰਗਲਾ) : ਪੰਜਾਬ 'ਚ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਮੋਗਾ ਪੁਲਸ ਵਲੋਂ ਸਵੇਰੇ-ਸਵੇਰ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਗਾ ਪੁਲਸ 'ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਆਂ ਚਲਾਈਆਂ। ਕਰਾਸ ਫਾਇਰਿੰਗ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬਰੂਗੜ੍ਹ ਜੇਲ੍ਹ 'ਚ ਹਨ ਬੰਦ (ਵੀਡੀਓ)

ਬਦਮਾਸ਼ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਡਾਲਾ ਵਿਖੇ ਦਿਨ-ਦਿਹਾੜੇ 2 ਨੌਜਵਾਨਾਂ ਵਲੋਂ ਪੰਚਾਇਤ ਮੈਂਬਰ ਦੇ ਘਰ ਫਾਇਰਿੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ

ਇਸ ਮਾਮਲੇ ਸਬੰਧੀ ਉਕਤ ਬਦਮਾਸ਼ ਪੁਲਸ ਨੂੰ ਲੋੜੀਂਦਾ ਸੀ, ਜਿਸ ਨੂੰ ਅੱਜ ਕਾਬੂ ਕਰ ਲਿਆ ਗਿਆ। ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਜਗਰਾਓਂ ਅਤੇ ਲੁਧਿਆਣਾ ਪੁਲਸ ਵਲੋਂ ਵੀ ਬਦਮਾਸ਼ਾ ਦਾ ਐਨਕਾਊਂਟਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News