ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਖ਼ਤਰਨਾਕ ਗੈਂਗ ਦੇ 2 ਸ਼ੂਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Sunday, Nov 23, 2025 - 05:15 PM (IST)
ਪਟਿਆਲਾ (ਬਲਜਿੰਦਰ) : ਇੱਥੇ ਸੀ. ਆਈ. ਏ. ਸਟਾਫ਼ ਪਟਿਆਲਾ ਵਲੋਂ ਬੰਬੀਹਾ ਗੈਂਗ ਦੇ 2 ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਪਟਿਆਲਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਪਟਿਆਲਾ ਵਲੋਂ ਕੀਤੇ ਗਏ ਐਨਕਾਊਂਟਰ 'ਚ ਹਰਪ੍ਰੀਤ ਸਿੰਘ ਉਰਫ਼ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਥਾਣਾ ਸਦਰ ਪਟਿਆਲਾ ਅਤੇ ਗੌਤਮ ਉਰਫ਼ ਬਾਦਸਾਹ ਪੁੱਤਰ ਸੁੱਚਾ ਸਿੰਘ ਵਾਸੀ ਕੰਡਾ ਬਸਤੀ ਬੋੜਾ ਗੇਟ ਥਾਣਾ ਕੋਤਵਾਲੀ ਨਾਭਾ, ਜ਼ਿਲ੍ਹਾ ਪਟਿਆਲਾ ਜ਼ਖਮੀ ਹੋ ਗਏ। ਦੋਹਾਂ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਲੁੱਟ-ਖੋਹ ਅਤੇ ਡਕੈਤੀ ਆਦਿ ਦੇ ਮੁਕੱਦਮੇ ਦਰਜ ਹਨ ਅਤੇ ਕਈ ਕੇਸਾਂ 'ਚ ਭਗੌੜੇ ਹਨ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
ਇਨ੍ਹਾਂ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਅਤੇ ਗੌਤਮ ਬਾਦਸ਼ਾਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਭਾਦਸੋ ਤੋਂ ਪਿੰਡਾਂ 'ਚੋਂ ਹੁੰਦੇ ਹੋਏ ਸਰਹਿੰਦ ਰੋਡ ਸਾਈਡ ਨੂੰ ਜਾ ਰਹੇ ਹਨ। ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਸ ਪਾਰਟੀ ਨੇ ਪਿੰਡ ਰੋਗਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਪਾਰਟੀ ਦੀ ਜਵਾਬੀ ਫਾਇਰਿੰਗ ਦੌਰਾਨ ਹਰਪ੍ਰੀਤ ਸਿੰਘ ਅਤੇ ਗੌਤਮ ਜ਼ਖਮੀ ਹੋ ਗਏ। ਦੋਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਾਇਆ ਗਿਆ ਹੈ। ਮੌਕੇ 'ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 2 ਪਿਸਤੌਲਾਂ .30 ਬੋਰ ਸਮੇਤ 5 ਰੌਂਦ ਜ਼ਿੰਦਾ ਅਤੇ 5 ਖੋਲ ਰੌਂਦ ਸਣੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
