ਪੰਜਾਬ ''ਚ ਫਿਰ ਹੋ ਗਿਆ ਵੱਡਾ ਐਨਕਾਊਂਟਰ! ਰਾਤ ਵੇਲੇ ਗੂੰਜੇ ਫਾਇਰ, ਕੰਬਿਆ ਇਲਾਕਾ (ਵੀਡੀਓ)
Monday, Nov 17, 2025 - 11:04 AM (IST)
ਬਟਾਲਾ/ਚੰਡੀਗੜ੍ਹ : ਪੰਜਾਬ ਪੁਲਸ ਵਲੋਂ ਫਿਰ ਕਤਲ ਮਾਮਲੇ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬਟਾਲਾ ਪੁਲਸ ਨੇ ਥਾਣਾ ਸਿਵਲ ਲਾਈਨ ਖੇਤਰ 'ਚ ਵਾਪਰੇ ਦੀਪ ਚੀਮਾ ਕਤਲ ਮਾਮਲੇ 'ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਦੀਪ ਚੀਮਾ ਕਤਲ ਮਾਮਲੇ ਦੇ ਦੋ ਦੋਸ਼ੀ ਪੁਲਸ ਵਲੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਤਿੰਨ ਹੋਰਾਂ ਦੀ ਪੁਲਸ ਵਲੋਂ ਪਛਾਣ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਰਹਿਣ ਸਾਵਧਾਨ! PSPCL ਨੇ ਲਿਆ ਵੱਡਾ ਫ਼ੈਸਲਾ, ਹੁਣ ਗਲਤੀ ਨਾਲ ਵੀ...
ਇਸੇ ਦੌਰਾਨ ਸੂਚਨਾ ਦੇ ਆਧਾਰ 'ਤੇ ਤਿੰਨਾਂ 'ਚੋਂ ਮਾਨਿਕ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ। ਮਾਨਿਕ ਮੋਟਰਸਾਈਕਲ 'ਤੇ ਪਿੰਡ ਕੋਹਲੀਆਂ ਤੋਂ ਬਟਾਲਾ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪੁਲਸ ਨੇ ਟਰੈਪ ਲਾਇਆ ਤਾਂ ਦੋਸ਼ੀ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮਾਨਿਕ ਨੂੰ ਗੋਲੀਆਂ ਮਾਰੀਆਂ, ਜਿਸ ਦੌਰਾਨ ਉਹ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਲਈ ਕੰਮ ਕਰ ਰਿਹਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
