ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ ਜਲੰਧਰ 'ਚ ਇਕ ਹੋਰ ਵੱਡੀ ਵਾਰਦਾਤ

Friday, Feb 06, 2026 - 03:19 PM (IST)

ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ ਜਲੰਧਰ 'ਚ ਇਕ ਹੋਰ ਵੱਡੀ ਵਾਰਦਾਤ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਅਰਬਨ ਅਸਟੇਟ ਫੇਜ਼-2 'ਚ ਦਿਨ-ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਬਾਹਰ ਕਾਰ 'ਚ ਸਵਾਰ ਇਕ ਜੋੜੇ ਤੋਂ ਲੱਖਾਂ ਰੁਪਏ ਦੀ ਨਕਦੀ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਇਸ ਘਟਨਾ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਔਰਤ ਨੇ ਕਿਹਾ ਕਿ ਉਸ ਦਾ ਪਤੀ ਨਕਦੀ ਵਾਲਾ ਬੈਗ ਫੜ ਕੇ ਕਾਰ ਨੂੰ ਪਾਰਕ ਕਰ ਰਿਹਾ ਸੀ।

ਇਹ ਵੀ ਪੜ੍ਹੋ: Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ ਜ਼ਿੰਮੇਵਾਰੀ

PunjabKesari

ਮਹਿਲਾ ਨੇ ਦੱਸਿਆ ਕਿ ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉਸ ਕੋਲ ਆਏ ਅਤੇ ਉਸ ਦੇ ਹੱਥਾਂ 'ਤੇ ਤਿੱਖੀ ਚੀਜ਼ ਨਾਲ ਵਾਰ ਕੀਤਾ। ਫਿਰ ਉਹ 19.10 ਲੱਖ ਰੁਪਏ ਵਾਲਾ ਬੈਗ ਲੈ ਕੇ ਭੱਜ ਕੇ ਫਰਾਰ ਹੋ ਗਏ। ਔਰਤ ਨੇ ਕਿਹਾ ਕਿ ਉਨ੍ਹਾਂ ਦੀ ਇਕ ਨਕਲੀ ਗਹਿਣਿਆਂ ਦੀ ਦੁਕਾਨ ਹੈ। ਅੱਜ ਸਵੇਰੇ ਪਤੀ-ਪਤਨੀ ਨੇ ਫੁੱਟਬਾਲ ਚੌਕ ਨੇੜੇ ਸਥਿਤ ਇਕ ਬੈਂਕ ਤੋਂ 17.10 ਲੱਖ ਰੁਪਏ ਨਕਦੀ ਕੱਢਵਾਏ ਸਨ ਅਤੇ ਘਰੋਂ 2 ਲੱਖ ਰੁਪਏ ਵੀ ਲਏ ਸਨ। ਉਨ੍ਹਾਂ ਨੇ ਨੂੰ ਇਹ ਨਕਦੀ ਕਿਸੇ ਨੂੰ ਦੇਣੀ ਸੀ।

ਜਦੋਂ ਪਤੀ ਕਾਰ ਪਾਰਕ ਕਰ ਰਿਹਾ ਸੀ ਲੁਟੇਰਿਆਂ ਨੇ ਉਕਤ ਘਟਨਾ ਨੂੰ ਅੰਜਾਮ ਦੇ ਦਿੱਤਾ। ਪੀੜਤ ਪਰਿਵਾਰ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਥਾਣਾ 7 ਨੰਬਰ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਚੋਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ

ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਜਲੰਧਰ ਵਿਚ ਅੱਜ ਦੋ ਵੱਡੀਆਂ ਘਟਨਾਵਾਂ ਵਾਪਰੀਆਂ। ਇਸ ਦੇ ਪਹਿਲਾਂ ਸਵੇਰੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ 'ਆਪ' ਆਗੂ ਲੱਕੀ ਓਬਰਾਏ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੇਸ਼ੱਕ ਇਹ ਕਿਹਾ ਜਾ ਰਿਹਾ ਹੈ ਜਲੰਧਰ ਵਿਚ ਪੁਲਸ ਅਲਰਟ ਮੂਡ ਵਿਚ ਹੈ ਪਰ ਇਕੋ ਦਿਨ ਵਾਪਰੀਆਂ ਦੋ ਵੱਡੀਆਂ ਨੂੰ ਵੇਖਦਿਆਂ ਪੁਲਸ ਦਾ ਅਲਰਟ ਮੂਡ ਕਿਤੇ ਵੀ ਨਜ਼ਰ ਨਹੀਂ ਆ ਰਿਹਾ। 

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ! ਮੁਲਜ਼ਮਾਂ ਦੀ CCTV ਆਈ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News