ਪੰਜਾਬ ਵਿਚ ਇਕ ਹੋਰ ਵੱਡੀ ਵਾਰਦਾਤ! ਹੁਣ ਮੰਦਰ ''ਚ ਦਾਖਲ ਹੋ ਕੁੱਟ ''ਤਾ ਸਰਪੰਚ
Monday, Jan 05, 2026 - 05:50 PM (IST)
ਹੁਸ਼ਿਆਰਪੁਰ (ਅਮਰੀਕ)- ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਬੱਸੀ ਉਮਰ ਖਾਂ ਦੇ ਸਰਪੰਚ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹਾਲਤ ਵਿਚ ਪਿੰਡ ਦੇ ਸਰਪੰਚ ਅਤੇ ਉਸ ਦੀ ਪਤਨੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕੁਝ ਵਿਅਕਤੀ ਸਰਪੰਚ ਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ ਅਤੇ ਕੁਝ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਵੀ ਨਜ਼ਰ ਆ ਰਹੇ ਹਨ।

ਮੀਡੀਆ ਨੂੰ ਜਾਣਕਾਰੀ ਦਿੰਦੇ ਸਰਪੰਚ ਅਮਨਦੀਪ ਸਿੰਘ ਨੇ ਕਿਹਾ ਕਿ ਪਿੰਡ ਦੀਆਂ 4 ਥਾਵਾਂ 'ਤੇ ਚੋਰੀ ਹੋਈ ਸੀ ਅਤੇ ਜਦੋਂ ਪੁਲਸ ਪਾਰਟੀ ਨਾਲ ਉਹ ਇਕ ਸ਼ੱਕੀ ਵਿਅਕਤੀ ਦੇ ਘਰ ਜਾਂਦੇ ਹਨ ਤਾਂ ਉਥੇ ਇਕ ਹੋਰ ਵਿਅਕਤੀ ਪਹੁੰਚ ਜਾਂਦਾ ਹੈ, ਜਿਸ 'ਚ ਪੁਲਸ ਨਾਲ ਧੱਕਾਮੁਕੀ ਕੀਤੀ ਜਾਂਦੀ ਹੈ ਅਤੇ ਇਸ ਤੋਂ ਬਾਅਦ ਉਹ ਜ਼ਬਰੀ ਉਕਤ ਵਿਅਕਤੀ ਨੂੰ ਪੁਲਸ ਤੋਂ ਛੁਡਵਾ ਕੇ ਭਜਾ ਦਿੱਦੇ ਹਨ ਅਤੇ ਪੁਲਸ ਦੀ ਵਰਦੀ ਨੂੰ ਵੀ ਉਨ੍ਹਾਂ ਵੱਲੋਂ ਪਾੜ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਇਕ ਹੋਰ ਵਿਆਹ ਦੌਰਾਨ ਪੈ ਗਿਆ ਭੜਥੂ! ਤਣਾਅਪੂਰਨ ਹੋਇਆ ਮਾਹੌਲ
ਸਰਪੰਚ ਦਾ ਕਹਿਣਾ ਹੈ ਕਿ ਜਦੋਂ ਉਹ ਮੰਦਰ ਵਿਚ ਮੌਜੂਦ ਸਨ ਤਾਂ ਇਸ ਦੌਰਾਨ ਹਥਿਆਰਾਂ ਨਾਲ ਲੈਸ ਕੁਝ ਵਿਅਕਤੀ ਉਥੇ ਆਏ ਅਤੇ ਉਸ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਾਬਕਾ ਕਾਂਗਰਸੀ ਵਿਧਾਇਕ ਪਵਨ ਕੁਮਾਰ ਆਦੀਆ ਦੀ ਸ਼ਹਿ 'ਤੇ ਹੋ ਰਿਹਾ ਹੈ। ਦੂਜੇ ਪਾਸੇ ਪੁਲਸ ਵੱਲੋਂ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: ਰੂਸ-ਯੂਕਰੇਨ ਦੀ ਜੰਗ 'ਚ ਮਾਰੇ ਗਏ ਜਲੰਧਰ ਦੇ ਮਨਦੀਪ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
