ਪੰਜਾਬ ''ਚ ਇਕ ਹੋਰ ਵੱਡੀ ਵਾਰਦਾਤ ; ਵਿਅਕਤੀ ਦਾ ਗੋਲ਼ੀਆਂ ਮਾਰ ਕਰ''ਤਾ ਕਤਲ
Saturday, Jan 25, 2025 - 02:10 AM (IST)
ਫਿਰੋਜ਼ਪੁਰ (ਕੁਮਾਰ)- ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਸਤੀ ਭੱਟੀਆਂ ਵਾਲੀ ਦੇ ਬਾਨੋ ਵਾਲਾ ਵਿਹੜਾ ਵਿਖੇ ਬੀਤੀ ਦੇਰ ਰਾਤ ਗੋਲੀਆਂ ਚੱਲੀ ਗਈਆਂ ਅਤੇ ਪਿਸਤੌਲਾਂ ਨਾਲ ਲੈਸ ਕੁਝ ਅਣਪਛਾਤੇ ਨੌਜਵਾਨਾਂ ਨੇ ਨੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਫ਼ਿਰ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦਾ ਪਤਾ ਲੱਗਦੇ ਹੀ ਫਿਰੋਜ਼ਪੁਰ ਸਿਟੀ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਦਾ ਪਤਾ ਲਾਇਆ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਸ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮ੍ਰਿਤਕ ਅਣਪਛਾਤਾ ਵਿਅਕਤੀ ਕੌਣ ਹੈ ਅਤੇ ਉਸ ਨੂੰ ਗੋਲੀ ਮਾਰ ਕੇ ਭੱਜਣ ਵਾਲੇ ਵਿਅਕਤੀ ਕੌਣ ਹਨ ਅਤੇ ਕਤਲ ਦੇ ਪਿੱਛੇ ਕਾਰਨ ਕੀ ਹਨ।
ਇਹ ਵੀ ਪੜ੍ਹੋ- ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ
ਪੁਲਸ ਵੱਲੋਂ ਆਸ-ਪਾਸ ਦੇ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਲੋਕਾਂ ’ਚ ਇਹ ਵੀ ਚਰਚਾ ਹੈ ਕਿ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੈ। ਫਿਲਹਾਲ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ, ਕੈਂਪਸ ਮੈਨੇਜਰ ਬਰਖ਼ਾਸਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e