ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV 'ਚ ਕੈਦ ਹੋਈ ਘਟਨਾ (ਵੀਡੀਓ)
Thursday, Jun 04, 2026 - 10:22 AM (IST)
ਡੇਰਾ ਬਾਬਾ ਨਾਨਕ (ਗੁਰਪ੍ਰੀਤ) : ਡੇਰਾ ਬਾਬਾ ਨਾਨਕ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਜਪਾ ਆਗੂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਕਨਵੀਨਰ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ।
ਜਾਣਕਾਰੀ ਦਿੰਦੇ ਹੋਏ ਵਿਜੇ ਸੋਨੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9.40 'ਤੇ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ 'ਚ ਸਵਾਰ ਹੋ ਕੇ ਘਰ ਜਾ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ 'ਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ ਫਿਰ ਵੱਡੀ ਵਾਰਦਾਤ ਨਾਲ ਕੰਬਿਆ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
