ਪੰਜਾਬ 'ਚ ਫਿਰ ਵੱਡੀ ਵਾਰਦਾਤ, ਬਾਊਂਸਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

05/07/2024 3:27:38 PM

ਖਰੜ (ਰਣਬੀਰ, ਅਮਰਦੀਪ) : ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਦੇ ਕਰੀਬ ਇਹ ਵੱਡੀ ਘਟਨਾ ਵਾਪਰੀ। ਫਿਲਹਾਲ ਮ੍ਰਿਤਕ ਦੀ ਪਛਾਣ ਮਨੀ ਸਿੰਘ (26) ਪਿੰਡ ਤਿਊੜ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਔਖੇ ਫਾਰਮੂਲਿਆਂ ਨੂੰ ਹਊਆ ਮੰਨਣ ਵਾਲੇ PSEB ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ

ਪਤਾ ਲੱਗਾ ਹੈ ਕਿ ਮਨੀ ਸਿੰਘ ਪੁੱਤਰ ਬਬਲੀ ਵਾਸੀ ਪਿੰਡ ਤਿਊੜ ਬਾਊਂਸਰ ਸੀ। ਅੱਜ ਜਦੋਂ ਤਕਰੀਬਨ 12 ਵਜੇ ਦੇ ਕਰੀਬ ਉਹ ਜਿੰਮ ਤੋਂ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : Alert ਹੋ ਜਾਣ ਲੋਕ, ਚਲਾਨ ਹੋਣ 'ਤੇ ਲਾਇਸੈਂਸ ਰੱਦ ਹੋਇਆ ਤਾਂ ਪਵੇਗਾ ਵੱਡਾ ਪੰਗਾ, ਇਹ ਕੰਮ ਹੋਇਆ ਲਾਜ਼ਮੀ
ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੀ ਮੌਕੇ 'ਤੇ ਪੁੱਜ ਗਈ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News