ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CCTV ਪ੍ਰੋਜੈਕਟ 'ਤੇ ਕੰਮ ਸ਼ੁਰੂ

Tuesday, Oct 21, 2025 - 02:36 PM (IST)

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CCTV ਪ੍ਰੋਜੈਕਟ 'ਤੇ ਕੰਮ ਸ਼ੁਰੂ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਸੂਬੇ ਦੀ ਸਪੈਸ਼ਲ ਟਾਸਕ ਫੋਰਸ (STF) ਦੇ ਕੰਮਕਾਜ ਦੀ ਨਿਗਰਾਨੀ ਲਈ ਹੁਣ ਸੀਸੀਟੀਵੀ ਕੈਮਰਿਆਂ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੋਂ ਸੀਨੀਅਰ ਅਧਿਕਾਰੀ ਸੂਬੇ ਦੀਆਂ ਵੱਖ-ਵੱਖ ਰੇਂਜਾਂ- ਅੰਮ੍ਰਿਤਸਰ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਹੋ ਰਹੀ ਹਰ ਗਤੀਵਿਧੀ ਨੂੰ ਰੀਅਲ-ਟਾਈਮ ‘ਚ ਦੇਖ ਸਕਣਗੇ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਟੁੱਟਿਆ ਕਹਿਰ, ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਐਸਟੀਐਫ ਦਫ਼ਤਰਾਂ ਵਿੱਚ ਲਗਣਗੇ ਏਆਈ ਕੈਮਰੇ

ਸਰਕਾਰ ਨੇ ਹੁਣ ਇਨ੍ਹਾਂ ਚਾਰ ਰੇਂਜਾਂ ਦੇ ਐਸਟੀਐਫ ਦਫ਼ਤਰਾਂ ਵਿੱਚ ਉੱਚ-ਗੁਣਵੱਤਾ ਵਾਲੇ ਏਆਈ-ਸਮਰੱਥ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਕੈਮਰੇ ਲੋਕਾਂ ਦੀਆਂ ਹਰਕਤਾਂ ਤੇ ਆਵਾਜ਼ਾਂ ਦਾ ਵਿਸ਼ਲੇਸ਼ਣ ਕਰਨ ਦੀ ਸਮਰੱਥਾ ਰੱਖਣਗੇ। ਇਸ ਪ੍ਰੋਜੈਕਟ ਨੂੰ ਇੱਕ ਨਿੱਜੀ ਏਜੰਸੀ ਦੁਆਰਾ ਪੂਰਾ ਕੀਤਾ ਜਾਵੇਗਾ, ਜਦਕਿ ਪੁਲਸ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਕੈਮਰੇ ਲਗਾਉਣ ਵਾਲੀ ਕੰਪਨੀ ਉਨ੍ਹਾਂ ਦੀ ਸੰਭਾਲ ਤੇ ਰੱਖ-ਰਖਾਅ ਦੀ ਵੀ ਜ਼ਿੰਮੇਵਾਰੀ ਚੁੱਕੇਗੀ। ਪ੍ਰੋਜੈਕਟ ਜਨਵਰੀ 2026 ਤੱਕ ਪੂਰਾ ਹੋਣ ਦੀ ਉਮੀਦ ਹੈ ਅਤੇ ਸਰਕਾਰ ਵੱਲੋਂ ਇਸ ਲਈ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ-ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ

ਪਾਰਦਰਸ਼ਤਾ ਲਈ ਨਵਾਂ ਸਿਸਟਮ

ਪਿਛਲੇ ਸਮੇਂ ਕੁਝ ਐਸਟੀਐਫ ਕਾਰਵਾਈਆਂ ‘ਤੇ ਉਠੇ ਸਵਾਲਾਂ ਤੋਂ ਬਾਅਦ ਸਰਕਾਰ ਨੇ ਪੂਰੇ ਸਿਸਟਮ ਨੂੰ ਹੋਰ ਪਾਰਦਰਸ਼ੀ ਬਣਾਉਣ ਦਾ ਫੈਸਲਾ ਲਿਆ ਹੈ। ਉੱਚ ਅਧਿਕਾਰੀ ਹਰ ਕਾਰਵਾਈ ਦੀ ਰੀਅਲ-ਟਾਈਮ ਮਾਨੀਟਰਿੰਗ ਕਰ ਸਕਣਗੇ, ਜਿਸ ਨਾਲ ਨਾ ਸਿਰਫ਼ ਭਰੋਸੇਯੋਗਤਾ ਵਧੇਗੀ, ਸਗੋਂ ਢਿੱਲ-ਮੱਠ ਲਈ ਕੋਈ ਥਾਂ ਨਹੀਂ ਰਹੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਜੇਲ੍ਹਾਂ 'ਚ ਵੀ ਆਧੁਨਿਕ ਸੁਰੱਖਿਆ ਪ੍ਰਣਾਲੀ

ਇਸ ਤੋਂ ਪਹਿਲਾਂ ਵੀ ਰਾਜ ਸਰਕਾਰ ਨੇ ਉੱਚ-ਸੁਰੱਖਿਆ ਵਾਲੀਆਂ 18 ਜੇਲ੍ਹਾਂ ਵਿੱਚ 647 ਸੀਸੀਟੀਵੀ ਕੈਮਰੇ, ਐਕਸ-ਰੇ ਸਕੈਨਰ ਅਤੇ ਸਰੀਰ ਨਾਲ ਪਹਿਨੇ ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਸੀ। ਇਹ ਸਾਰਾ ਸਿਸਟਮ ਵੀ ਏਆਈ ਤਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜੋ ਜੇਲ੍ਹ ਅੰਦਰ ਕੋਈ ਗੈਰਕਾਨੂੰਨੀ ਗਤੀਵਿਧੀ ਨਾ ਹੋ ਸਕੇ।

ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ

ਐਸਟੀਐਫ ਨੇ 2024-25 (ਅਕਤੂਬਰ 2025 ਤੱਕ) ਦੇ ਦੌਰਾਨ 5,000 ਤੋਂ ਵੱਧ ਵੱਡੇ NDPS ਮਾਮਲੇ ਦਰਜ ਕੀਤੇ ਹਨ। ਇਸ ਦੌਰਾਨ ਲਗਭਗ 8,000 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਫੋਰਸ ਦਾ ਮੁੱਖ ਧਿਆਨ ਹੈਰੋਇਨ ਅਤੇ ਅਫੀਮ ਦੀ ਤਸਕਰੀ ‘ਤੇ ਕੇਂਦ੍ਰਿਤ ਹੈ। ਹੁਣ ਤੱਕ 20 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ, ਜਿਸ ਦਾ ਸਰੋਤ ਪਾਕਿਸਤਾਨ ਰਾਹੀਂ ਆਉਣ ਵਾਲੀ ਤਸਕਰੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News