ਪੰਜਾਬ ਪੁਲਸ ਨੂੰ ਇਕ ਹੋਰ ਵੱਡੀ ਸਫ਼ਲਤਾ, ਲੰਡਾ ਹਰੀਕੇ ਦਾ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
Thursday, Feb 20, 2025 - 04:18 PM (IST)

ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਵਿਆਹ : ਲਾੜੀ ਨੇ ਬਦਲ ਦਿੱਤਾ ਰਿਵਾਜ਼! ਤਸਵੀਰਾਂ ਦੇਖਦੇ ਹੀ ਰਹਿ ਜਾਵੋਗੇ
ਗ੍ਰਿਫ਼ਤਾਰ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਹਾਲ ਹੀ 'ਚ ਭੀਖੀ, ਮਾਨਸਾ ਵਿਖੇ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਲੋੜੀਂਦਾ ਸੀ। ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ, ਜਿਸ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਆਦਿ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਗਰਮੀ ਆਉਣ ਤੋਂ ਪਹਿਲਾਂ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਚਿੰਤਾ ਭਰੀ ਖ਼ਬਰ ਆਈ ਸਾਹਮਣੇ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਕੋਲੋਂ ਇਕ 32 ਕੈਲੀਬਰ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8