ਲੁਧਿਆਣਾ ''ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

Thursday, Jan 04, 2024 - 06:27 PM (IST)

ਲੁਧਿਆਣਾ ''ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਲੁਧਿਆਣਾ (ਰਾਜ): ਸ਼ਹਿਰ ਦੇ ਟਿੱਬਾ ਰੋਡ ਸਥਿਤ ਇੱਕ ਧਾਗਾ ਗੋਦਾਮ 'ਚ ਸਿਲੰਡਰ ਬਲਾਸਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਭਿਆਨਕ ਅੱਗ ਲੱਗ ਗਈ, ਜਿਸ ਨਾਲ ਇਲਾਕੇ ਦੇ ਲੋਕਾਂ 'ਚ  ਦਹਿਸ਼ਤ ਦਾ ਮਹੌਲ ਬਣ ਗਿਆ।  ਮਿਲੀ ਜਾਣਕਾਰੀ ਅਨੁਸਾਰ ਅੱਗ ਦੀਆਂ ਲਪਟਾਂ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਜਿਸ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨਾਲ ਕੰਬਦੇ ਸਕੂਲਾਂ ’ਚ ਪਹੁੰਚ ਰਹੇ ਵਿਦਿਆਰਥੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਦੱਸ ਦੇਈਏ ਕਿ ਕੱਲ੍ਹ ਖੰਨਾ ਜੀ.ਟੀ. ਤੇਲ ਨਾਲ ਭਰਿਆ ਇੱਕ ਟੈਂਕਰ ਅਮਲੋਹ ਰੋਡ 'ਤੇ ਪੈਂਦੇ ਓਵਰਬ੍ਰਿਜ ਨਾਲ ਟਕਰਾ ਗਿਆ, ਜਿਸ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ ਅਤੇ ਸਾਰਾ ਤੇਲ ਪੁਲ ਦੇ ਉੱਪਰ ਅਤੇ ਹੇਠਾਂ ਸਰਵਿਸ ਰੋਡ 'ਤੇ ਫੈਲ ਗਿਆ। ਕੁਝ ਦੇਰ ਵਿਚ ਹੀ ਅੱਗ ਦੀਆਂ ਲਪਟਾਂ ਅਤੇ ਧੂੰਏਂ ਅਸਮਾਨ ਨੂੰ ਛੂਹਣ ਲੱਗਾ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ :ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News