‘ਆਪ’ ਨੂੰ ਲੱਗਾ ਇਕ ਹੋਰ ਝਟਕਾ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਤਾ ਅਸਤੀਫ਼ਾ

Thursday, Dec 09, 2021 - 08:14 PM (IST)

ਚੰਡੀਗੜ੍ਹ (ਬਿਊਰੋ, ਰਘੂਨੰਦਨ ਪਰਾਸ਼ਰ)-ਸੂਬੇ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਮਾਸਟਰ ਬਲਦੇਵ ਸਿੰਘ ਵੱਲੋਂ ਲਿਆ ਗਿਆ ਇਹ ਫ਼ੈਸਲਾ ਆਮ ਆਦਮੀ ਪਾਰਟੀ ਲਈ ਬਹੁਤ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੂੰ ਵਧਾਈ, ਕਿਹਾ-ਅਕਾਲੀ ਦਲ ਨੇ ਆਪਣੇ ਵੱਲੋਂ ਪਾਇਆ ਬਣਦਾ ਯੋਗਦਾਨ

ਇਕ ਪਾਸੇ ਜਿਥੇ ਆਮ ਆਦਮੀ ਪਾਰਟੀ ਸੂਬੇ ’ਚ ਆਪਣੇ ਆਪ ਨੂੰ ਸਰਗਰਮ ਕਰਨ ’ਚ ਰੁੱਝੀ ਹੋਈ ਹੈ, ਉਥੇ ਹੀ ਦੂਜੇ ਪਾਸੇ ਇਸ ਪਾਰਟੀ ਦੇ ਕਈ ਵਿਧਾਇਕ ਜਾਂ ਤਾਂ ਪਾਰਟੀ ਛੱਡ ਚੁੱਕੇ ਹਨ ਜਾਂ ਫਿਰ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਜਿਸ ਨਾਲ ਸੂਬੇ ’ਚ ਆਮ ਆਦਮੀ ਪਾਰਟੀ ਦੀ ਹਾਲਤ ਕਾਫ਼ੀ ਖ਼ਰਾਬ ਹੋ ਸਕਦੀ ਹੈ। ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ, ਜਿਸ ’ਚ ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਦਾ ਅਸਤੀਫ਼ਾ ਤੁਰੰਤ ਮਨਜ਼ੂਰ ਕੀਤਾ ਜਾਵੇ। ਮਾਸਟਰ ਬਲਦੇਵ ਸਿੰਘ 2017 ’ਚ ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋ 


Manoj

Content Editor

Related News