Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ''ਆਪ'' ''ਚ ਸ਼ਾਮਲ ਹੋਣ ਜਾ ਰਿਹਾ ਇਕ ਹੋਰ ਵਿਧਾਇਕ (ਵੀਡੀਓ)

03/15/2024 10:00:35 AM

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਕਾਂਗਰਸ ਪਾਰਟੀ ਦਾ ਇਕ ਮੌਜੂਦਾ ਵਿਧਾਇਕ ਆਮ ਆਦਮੀ ਪਾਰਟੀ ਦਾ ਪੱਲਾ ਫੜਣ ਜਾ ਰਿਹਾ ਹੈ। ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਕੁਝ ਹੀ ਦੇਰ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਡਿਪਟੀ ਕਮਿਸ਼ਨਰ ਰੈਂਕ ਦੇ ਅਫ਼ਸਰਾਂ ਸਣੇ 24 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਵਿਰੋਧੀ ਧਿਰ ਦੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਕੁਝ ਹੀ ਦੇਰ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਚੱਬੇਵਾਲ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਵੀ ਦੇ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News