ਨਸ਼ਾ ਛੁਡਾਊ ਕੇਂਦਰ ਰਹਿ ਕੇ ਵੀ ਨਾ ਸੁਧਰਿਆ ਮਾਪਿਆਂ ਦਾ ਇਕਲੌਤਾ ਪੁੱਤ, ਆਉਂਦੇ ਹੀ ਲਾ ਲਿਆ ''ਮੌਤ ਦਾ ਟੀਕਾ''
Friday, Nov 29, 2024 - 06:05 AM (IST)
ਗੁਰੂਹਰਸਹਾਏ (ਮਨਜੀਤ) : ਪੰਜਾਬ 'ਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਸਿਲਸਲੇ 'ਚ ਇਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ ਹੈ। ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਿਲਬਾਗ ਸਿੰਘ ਬਿੱਟੂ ਪੁੱਤਰ ਸ਼ੋਭਾ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਉਸ ਨੇ ਆਪਣੇ ਖੇਤ 'ਚ ਚਿੱਟੇ ਦਾ ਟੀਕਾ ਲਗਾ ਲਿਆ, ਜੋ ਕਿ ਉਸ ਲਈ ਜਾਨਲੇਵਾ ਸਾਬਿਤ ਹੋਇਆ।
ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦਿਲਬਾਗ ਸਿੰਘ ਚਾਰ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਤਿੰਨ ਮਹੀਨੇ ਬਾਅਦ ਆਪਣੇ ਘਰ ਪਰਤਿਆ ਸੀ, ਜਿਸ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਥੇ ਇਹ ਦੱਸਣਾ ਬਣਦਾ ਹੈ ਕਿ ਇਲਾਕੇ ਦੇ ਆਸ ਪਾਸ ਪਿੰਡਾਂ ਅੰਦਰ ਚਿੱਟੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਅਤੇ ਇਸ ਪਿੰਡ ਵਿਚ ਕੁਝ ਸਮਾਂ ਪਹਿਲਾਂ ਵੀ ਕਈ ਨੌਜਵਾਨਾਂ ਦੀ ਮੌਤ ਚਿੱਟੇ ਨਾਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e