ਇਕ ਹੋਰ ਨੌਜਵਾਨ ਚੜ੍ਹਿਆ ਠੱਗ ਏਜੰਟਾਂ ਦੇ ਧੱਕੇ ! ਸਟੱਡੀ ਵੀਜ਼ੇ ਦੇ ਚੱਕਰ 'ਚ ਲਵਾ ਬੈਠਾ 40 ਲੱਖ ਦਾ ਚੂਨਾ
Saturday, Feb 22, 2025 - 05:54 AM (IST)

ਪਾਇਲ (ਵਿਨਾਇਕ)- ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਪਿੰਡ ਧੌਲ ਕਲਾਂ ਦੇ ਨੌਜਵਾਨ ਨੂੰ ਸਟੱਡੀ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 40 ਲੱਖ ਦੀ ਠੱਗੀ ਕਰਨ ਦੇ ਦੋਸ਼ ਹੇਠ ਮਲੌਦ ਪੁਲਸ ਨੇ 2 ਔਰਤਾਂ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ, ਸਿਮਰਨਜੀਤ ਕੌਰ ਅਤੇ ਪੂਨਮ ਪ੍ਰੀਤ ਕੌਰ ਵਾਸੀ ਪਿੰਡ ਰੱਤੋਵਾਲ ਥਾਣਾ ਸੁਧਾਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਗੁਰਪਿੰਦਰ ਸਿੰਘ ਪੰਧੇਰ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਧੌਲ ਕਲਾਂ ਨੇ ਐੱਸ.ਐੱਸ.ਪੀ. ਖੰਨਾ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਉਪਰੋਕਤ ਮੁਲਜ਼ਮਾਂ ਵਲੋਂ ਸਟੱਡੀ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 40 ਲੱਖ ਦੀ ਧੋਖਾਦੇਹੀ ਕੀਤੀ ਗਈ ਹੈ। ਮਾਮਲੇ ਦੀ ਉੱਚ ਪੁਲਸ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ 40 ਲੱਖ ਰੁਪਏ ਦੀ ਧੋਖਾਦੇਹੀ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ- ਹੁਣ ਪਤੀ ਦੇ ਕੈਨੇਡਾ ਜਾਣ ਮਗਰੋਂ ਪਤਨੀ ਨੇ ਬਦਲ ਲਏ ਤੇਵਰ ! ਜਾਣੋ ਕੀ ਹੈ ਪੂਰਾ ਮਾਮਲਾ
ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਗੁਰਮੀਤ ਸਿੰਘ, ਸਿਮਰਨਜੀਤ ਕੌਰ ਅਤੇ ਪੂਨਮ ਪ੍ਰੀਤ ਕੌਰ ਖਿਲਾਫ ਥਾਣਾ ਮਲੌਦ ਵਿਖੇ ਮਾਮਲਾ ਦਰਜ ਕਰ ਕੇ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e