ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਕੂਲ ਲੈਕਚਰਾਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

Thursday, Aug 24, 2023 - 06:50 PM (IST)

ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਕੂਲ ਲੈਕਚਰਾਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ’ਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ’ਤੇ ਈ. ਟੀ. ਟੀ. ’ਚ ਦਾਖ਼ਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ. ਟੀ. ਟੀ. ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਅਤੇ ਐੱਸ. ਸੀ. ਈ. ਆਰ. ਟੀ. ਵੱਲੋਂ ਈ. ਟੀ. ਟੀ. ਦਾ ਦਾਖ਼ਲਾ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਹੋਰ ਭਿਆਨਕ ਹੋ ਸਕਦਾ ਸੀ ਹਾਦਸਾ, ਸਟਾਫ਼ ਰੂਮ ਦੇ ਨਾਲ ਵਾਲੀ ਜਮਾਤ ’ਚ ਪੜ੍ਹ ਰਹੇ ਸਨ 40 ਵਿਦਿਆਰਥੀ

ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ. ਐੱਡ ਕਰਕੇ 2006 ’ਚ ਇਸ ਸਰਟੀਫਿਕੇਟ ਦੇ ਅਧਾਰ ’ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੈਂਡਿੰਗ ਹੋਇਆ ਗਡਕਰੀ ਦਾ ਦੌਰਾ : ਐਲੀਵੇਟਿਡ ਰੋਡ ’ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰਨ ਲਈ ਕਰਨਾ ਹੋਵੇਗਾ ਇੰਤਜ਼ਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News