ਲੋਕ ਸਭਾ ਚੋਣਾਂ 2024: ਪੰਜਾਬ ਕਾਂਗਰਸ ਦਾ ਇਕ ਹੋਰ ਥੰਮ੍ਹ ਚੱਲਿਆ ਭਾਜਪਾ ਵੱਲ! ਮਿਲ ਸਕਦੀ ਹੈ ਟਿਕਟ
Wednesday, Apr 17, 2024 - 08:13 AM (IST)
ਜਲੰਧਰ (ਧਵਨ)– ਲੋਕ ਸਭਾ ਚੋਣਾਂ ਨੂੰ ਵੇਖਦਿਆਂ ਪੰਜਾਬ ’ਚ ਕਾਂਗਰਸ ਦਾ ਇਕ ਹੋਰ ਥੰਮ੍ਹ ਭਾਜਪਾ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਇਸ ਕਾਂਗਰਸੀ ਨੇਤਾ ਨੇ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ, ਜਿਸ ਵਿਚ ਉਸ ਨੇ ਭਾਜਪਾ ’ਚ ਸ਼ਾਮਲ ਹੋਣ ਬਾਰੇ ਸਹਿਮਤੀ ਦੇ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਵਿਸਾਖੀ ਦੇ ਮੇਲੇ 'ਚ ਨੌਜਵਾਨ ਦਾ ਸ਼ਰੇਆਮ ਕਿਰਚਾਂ ਮਾਰ ਕੇ ਕਤਲ
ਕਾਂਗਰਸ ਦਾ ਇਹ ਥੰਮ੍ਹ ਮਾਲਵਾ ਦੇ ਇਕ ਖੇਤਰ ’ਚ ਕਾਫੀ ਪ੍ਰਭਾਵ ਰੱਖਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵਿਚ ਅਕਾਲੀ ਦਲ ਨਾਲ ਜੁੜੇ ਇਕ ਪ੍ਰਭਾਵਸ਼ਾਲੀ ਪਰਿਵਾਰ ਦੀ ਨੂੰਹ ਤੇ ਪੁੱਤਰ ਨੇ ਜੁਆਇਨਿੰਗ ਕੀਤੀ ਸੀ। ਹੁਣ ਕਾਂਗਰਸ ਦੇ ਕੁਝ ਨੇਤਾਵਾਂ ਨੂੰ ਭਾਜਪਾ ’ਚ ਅਗਲੇ 1-2 ਦਿਨਾਂ ’ਚ ਸ਼ਾਮਲ ਕੀਤੇ ਜਾਣ ਦੇ ਆਸਾਰ ਹਨ। ਇਨ੍ਹਾਂ ਨੇਤਾਵਾਂ ਦੀ ਕੱਲ ਜਾਂ ਪਰਸੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਪ੍ਰਸਤਾਵਤ ਹੈ।
ਮਾਲਵਾ ਵਿਚ ਭਾਜਪਾ ਨੂੰ ਕੁਝ ਨੇਤਾਵਾਂ ਦੀ ਕਮੀ ਮਹਿਸੂਸ ਹੋ ਰਹੀ ਸੀ। ਇਸ ਲਈ ਭਾਜਪਾ ਨੇ ਅਕਾਲੀ ਦਲ ਤੇ ਕਾਂਗਰਸ ਦੇ ਨੇਤਾਵਾਂ ਨੂੰ ਤੋੜਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਭਾਜਪਾ ਨੇ ਮਲੂਕਾ ਪਰਿਵਾਰ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ’ਚ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸੇ ਤਰ੍ਹਾਂ ਮਾਲਵੇ ਦੇ ਕੁਝ ਕਾਂਗਰਸੀ ਨੇਤਾਵਾਂ ਨੂੰ ਸ਼ਾਮਲ ਕਰ ਕੇ ਲੋਕ ਸਭਾ ਦੀ ਚੋਣ ਲੜਾਏ ਜਾਣ ਦੀ ਚਰਚਾ ਚੱਲ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਦਾਜ ਦੇ ਝੂਠੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਦਿੰਦੀ ਸੀ ਪਤਨੀ, ਫ਼ਿਰ ਮੁੰਡੇ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ
ਭਾਜਪਾ ਨੇ ਅਜੇ ਪੰਜਾਬ ’ਚ ਕਈ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਪਾਰਟੀ ਨੇ ਇਸ ਵਾਰ ਕਈ ਕਾਂਗਰਸੀ, ਅਕਾਲੀ ਤੇ ‘ਆਪ’ ਨੇਤਾਵਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਹੈ। ਲੁਧਿਆਣਾ ’ਚ ਕਾਂਗਰਸੀ ਐੱਮ. ਪੀ. ਰਵਨੀਤ ਬਿੱਟੂ ਨੂੰ ਸ਼ਾਮਲ ਕਰਵਾਇਆ ਗਿਆ ਤਾਂ ਜਲੰਧਰ ’ਚ ‘ਆਪ’ ਦੇ ਐੱਮ. ਪੀ. ਸੁਸ਼ੀਲ ਰਿੰਕੂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8