ਪਟਿਆਲਾ 'ਚ ਇਕ ਹੋਰ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ
Tuesday, Apr 14, 2020 - 10:34 PM (IST)
ਪਟਿਆਲਾ (ਪਰਮੀਤ)-ਪਟਿਆਲਾ 'ਚ ਅੱਜ ਪਹਿਲੇ ਕੋਰਨਾ ਪਾਜ਼ੇਟਿਵ ਮਰੀਜ਼ ਨੂੰ ਛੁੱਟੀ ਮਿਲਣ ਤੋਂ ਬਾਅਦ ਥੋੜ੍ਹੀ ਹੀ ਦੇਰ ਵਿਚ ਇਕ ਹੋਰ ਕੋਰੋਨਾ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ। ਇਥੇ ਹੁਣ ਤੱਕ 3 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 52 ਸਾਲ ਦੇ ਇਕ ਮਰੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਰਿਪੋਰਟ ਰਾਤ 9 ਵਜੇ ਤੋਂ ਬਾਅਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਰੀਜ਼ ਨੂੰ ਪਰਿਵਾਰ ਸਮੇਤ ਘਰ ਵਿਚ ਏਕਾਂਤਵਾਸ ਕਰ ਦਿੱਤਾ ਗਿਆ ਹੈ। ਮਰੀਜ਼ ਦੇ ਘਰ ਵਿਚ ਉਸ ਦੀ ਪਤਨੀ ਤੋਂ ਇਲਾਵਾ 2 ਬੱਚੇ ਵੀ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗੱਲ ਇਹ ਹੈ ਕਿ ਇਸ ਮਰੀਜ਼ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ ਅਤੇ ਇਹ ਮਰੀਜ਼ ਸੈਫਾ ਬੱਦੀ ਗੇਟ ਦਾ ਰਹਿਣ ਵਾਲਾ ਹੈ।