ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਹੋਰ ਮੌਤ, 5 ਨਵੇਂ ਮਰੀਜ਼ ਮਿਲੇ
Friday, Jun 18, 2021 - 12:32 PM (IST)
ਲੁਧਿਆਣਾ (ਸਹਿਗਲ) : ਮਹਾਨਗਰ ’ਚ ਬਲੈਕ ਫੰਗਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜਦਕਿ 5 ਨਵੇਂ ਮਰੀਜ਼ ਸਾਹਮਣੇ ਆਏ ਹਨ। 59 ਸਾਲਾ ਮਰੀਜ਼ ਸਥਾਨਕ ਟਿੱਬਾ ਰੋਡ ਦਾ ਰਹਿਣ ਵਾਲਾ ਸੀ ਅਤੇ ਓਸਵਾਲ ਹਸਪਤਾਲ ਵਿਚ ਦਾਖਲ ਸੀ। ਇਸ ਤੋਂ ਇਲਾਵਾ 5 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜੇ ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ। ਸਿਹਤ ਅਧਿਕਾਰੀਆਂ ਅਨੁਸਾਰ ਹੁਣ ਤੱਕ ਬਲੈਕ ਫੰਗਸ ਦੇ 130 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ 72 ਜ਼ਿਲੇ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ 19 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਵਿਚ 50 ਐਕਟਿਵ ਮਰੀਜ਼ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਲਈ ਆਫ਼ਤ ਬਣੀ ਕਾਲੀ ਰਾਤ, ਹੋਈ ਮੌਤ
ਇਹ ਹਨ ਬਲੈਕ ਫੰਗਸ ਦੇ ਲੱਛਣ
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ।
ਪਲਕਾਂ ਹੇਠਾਂ ਸੋਜ ਆਉਣੀ।
ਅੱਖਾਂ ਦਾ ਲਾਲ ਹੋਣਾ।
ਖ਼ੂਨ ਦੀ ਉਲਟੀ ਆਉਣਾ।
ਦੰਦ ਢਿੱਲੇ ਹੋ ਜਾਣੇ।
ਇਹ ਵੀ ਪੜ੍ਹੋ : ਸੇਰ ਨੂੰ ਸਵਾ ਸੇਰ : ਵਿਧਾਇਕ ਕੁਲਦੀਪ ਨੇ ਫੜ੍ਹਵਾਇਆ ਪ੍ਰਸ਼ਾਂਤ ਕਿਸ਼ੋਰ ਬਣ ਕੇ ਠੱਗਣ ਵਾਲਾ ਨੌਸਰਬਾਜ਼
ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ।
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ।
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ।
ਅੱਖਾਂ ਦਾ ਬਾਹਰ ਨਿਕਲਣਾ।
ਇਹ ਵੀ ਪੜ੍ਹੋ : ਢੋਲ ਪ੍ਰਦਰਸ਼ਨ, ਭੀਖ ਮੰਗਣ ਤੋਂ ਬਾਅਦ ਵੋਕੇਸ਼ਨਲ ਅਧਿਆਪਕਾਂ ਨੇ ਸੀ. ਐੱਮ. ਨੂੰ ਖੂਨ ਨਾਲ ਲਿਖਿਆ ਮੰਗ-ਪੱਤਰ
ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ।
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ।
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ।
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ।
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ।
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ