ਪੰਜਾਬ ''ਚ ਫਿਰ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
Saturday, Dec 21, 2024 - 09:09 AM (IST)
ਗੁਰਦਾਸਪੁਰ- ਪੰਜਾਬ 'ਚ ਥਾਣਿਆਂ 'ਤੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਕਰੀਬ 10 ਵਜੇ ਥਾਣੇ ਨੇੜੇ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਜੇ ਦੋ ਦਿਨ ਪਹਿਲਾਂ ਹੀ ਕਲਾਨੌਰ ਦੇ ਬਖਸ਼ੀਵਾਲ ਇਲਾਕੇ ਵਿੱਚ ਸਥਿਤ ਪੁਲਸ ਚੌਕੀ ’ਤੇ ਗ੍ਰਨੇਡ ਹਮਲੇ ਦੀ ਘਟਨਾ ਵਾਪਰੀ ਸੀ। ਇਸ ਘਟਨਾ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਗਰ ਨਿਗਮ ਲਈ ਵੋਟਿੰਗ ਸ਼ੁਰੂ, ਬੂਥ ਨੰਬਰ 2 'ਤੇ EVM ਖ਼ਰਾਬ
ਜਾਣਕਾਰੀ ਅਨੁਸਾਰ ਇਹ ਚੌਕੀ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਵਡਾਲਾ ਬਾਗ ਪੁਲਸ ਚੌਕੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਐੱਸਐੱਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਦੱਸਿਆ ਕਿ ਸਿਰਫ ਸ਼ੀਸ਼ੇ ਦਾ ਦਰਵਾਜ਼ਾ ਟੁੱਟਾ ਸੀ, ਜਿਸ ਦੀ ਆਵਾਜ਼ ਸੁਣਾਈ ਦਿੱਤੀ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਚੌਕੀ ਪਿਛਲੇ ਕੁਝ ਸਮੇਂ ਤੋਂ ਬੰਦ ਸੀ, ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਵੱਖ-ਵੱਖ ਟੀਮਾਂ ਜਾਂਚ ਵਿੱਚ ਜੁਟੀਆਂ ਰਹੀਆਂ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8