Breaking News: ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਫ਼ਿਰ ਹੋਇਆ ਧਮਾਕਾ, 5 ਦਿਨਾਂ 'ਚ ਤੀਜੀ ਘਟਨਾ

Thursday, May 11, 2023 - 05:49 AM (IST)

Breaking News: ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਫ਼ਿਰ ਹੋਇਆ ਧਮਾਕਾ, 5 ਦਿਨਾਂ 'ਚ ਤੀਜੀ ਘਟਨਾ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਇਕ ਹੋਰ ਧਮਾਕਾ ਹੋ ਗਿਆ। ਪਿਛਲੇ 5 ਦਿਨਾਂ ਵਿਚ ਇਹ ਤੀਜੀ ਘਟਨਾ ਹੈ ਪਰ ਇਸ ਦੇ ਕਾਰਨਾਂ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ। ਪਹਿਲੇ ਦੋ ਧਮਾਕੇ ਹੈਰੀਟੇਜ ਸਟਰੀਟ ਨੇੜੇ ਹੋਏ ਸਨ ਜਦਕਿ ਅੱਜ ਵਾਲੀ ਜਗ੍ਹਾ ਉਸ ਤੋਂ ਕਾਫ਼ੀ ਦੂਰ ਹੈ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਬਾਰੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਨੇ CM ਮਾਨ ਨੂੰ ਲਿਖਿਆ ਪੱਤਰ

ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 12:15-12:30 ਵਜੇ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਧਮਾਕਾ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਅਤੇ ਫੋਰੈਂਸਿਕ ਟੀਮ ਵੱਲੋਂ ਮੌਕੇ 'ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਦੋ ਧਮਾਕੇ ਹੋਏ ਸਨ। ਇਕ ਧਮਾਕਾ ਸ਼ਨੀਵਾਰ ਰਾਤ 12 ਵਜੇ ਹੋਇਆ ਸੀ ਅਤੇ ਦੂਜਾ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਹੋਇਆ। ਧਮਾਕੇ ਕਾਰਨ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਸੀ ਹੋਇਆ। ਘਟਨਾ ਤੋਂ ਬਾਅਦ ਪੰਜਾਬ ਪੁਲਸ ਦੇ ਨਾਲ ਨਾਲ ਐੱਨ.ਆਈ.ਏ. ਵੱਲੋਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News