ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ

Tuesday, Mar 07, 2023 - 06:32 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਪਿੰਡ ਵੜਿੰਗ ਨੇੜੇ ਲੱਗੇ ਟੋਲ ਪਲਾਜ਼ੇ ’ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਇਸ ਟੋਲ ਪਲਾਜ਼ੇ ਨੂੰ ਟੋਲ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਸ਼ਰਤਾਂ ਹੀ ਪੂਰੀਆਂ ਨਹੀਂ ਕਰਦਾ ਜਿਸ ਕਾਰਨ ਇਸ ਨੂੰ ਬੰਦ ਕਰਨਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਹਟਵਾ ਕੇ ਹੀ ਇਸ ਸੰਘਰਸ਼ ਨੂੰ ਖਤਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

PunjabKesari

ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਸਥਿਤ ਟੋਲ ਪਲਾਜ਼ਾ ’ਤੇ ਧਰਨਾ ਲਗਾਇਆ ਹੈ। ਕਿਸਾਨਾਂ ਦੀ ਮੰਨੀਏ ਤਾਂ ਇਹ ਟੋਲ ਪਲਾਜ਼ਾ ਲੋਕਾਂ ਦੇ ਸਿਰ ’ਤੇ ਭਾਰ ਹੈ ਅਤੇ ਇਹ ਸ਼ਰਤਾਂ ਨੂੰ ਛਿੱਕੇ ਟੰਗ ਕੇ ਲਗਾਇਆ ਗਿਆ ਹੈ। ਕਿਸਾਨਾਂ ਅਨੁਸਾਰ ਇਸ ਟੋਲ ਪਲਾਜ਼ੇ ਤੋਂ ਪਹਿਲਾਂ ਨਹਿਰ ਦੇ ਪੁੱਲ ਨੂੰ ਚੌੜਾ ਕਰਨ ਦੀ ਸ਼ਰਤ ਪੂਰੀ ਨਹੀਂ ਕੀਤੀ ਗਈ, ਸੜਕ ਦੇ ਨਾਲ ਬਣਾਏ ਗਏ ਖਾਲ ਨੂੰ ਢਕਿਆ ਨਹੀਂ ਗਿਆ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਵੱਲੋ ਵੀ ਇੱਥੇ ਧਰਨਾ ਲਾਇਆ ਗਿਆ ਸੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਇਹ ਕੰਪਨੀ ਜਲਦ ਸ਼ਰਤਾਂ ਪੂਰੀਆਂ ਕਰ ਲਵੇਗੀ ਜੋ ਅਜੇ ਤੱਕ ਪੂਰੀਆਂ ਨਹੀਂ ਹੋਈਆਂ ਜਿਸ ਕਾਰਨ ਇਹ ਦੁਬਾਰਾ ਧਰਨਾ ਲਾ ਦਿੱਤਾ ਗਿਆ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਦੀ ਵੀ ਕਿਸਾਨਾਂ ਨੇ ਇਕ ਨਹੀਂ ਸੁਣੀ ਅਤੇ ਧਰਨਾ ਲਗਾਤਾਰ ਜਾਰੀ ਸੀ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਅੱਖਾਂ ਸਾਹਮਣੇ ਮੌਤ ਦੇ ਮੂੰਹ ’ਚ ਜਾ ਪਈ ਲਾਡਾਂ ਨਾਲ ਪਾਲ਼ੀ ਧੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News