ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ : ਧਰਨੇ ''ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ (ਵੀਡੀਓ)

02/27/2024 5:21:16 PM

ਸੰਗਰੂਰ : ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਕਿਸਾਨੀ ਸੰਘਰਸ਼ ਦੌਰਾਨ ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ (50) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਅਰਨੋ ਪਿੰਡ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਅੱਜ ਹੋਣਗੀਆਂ ਚੰਡੀਗੜ੍ਹ ਨਿਗਮ ਦੇ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀਆਂ ਚੋਣਾਂ, ਜੋੜ-ਤੋੜ ਦਾ ਦੌਰ ਹੋਇਆ ਤੇਜ਼

ਜਾਣਕਾਰੀ ਮੁਤਾਬਕ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਬੀਤੇ ਦਿਨ ਕਰਨੈਲ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਛਾਉਣੀ 'ਚ ਤਬਦੀਲ ਹੋਇਆ ਨਿਗਮ ਦਫ਼ਤਰ, 800 ਪੁਲਸ ਕਰਮਚਾਰੀ ਤਾਇਨਾਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਨੌਰੀ ਬਾਰਡਰ 'ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਕਿਸਾਨ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਫਿਲਹਾਲ ਕਿਸਾਨਾਂ ਵਲੋਂ ਦਿੱਲੀ ਕੂਚ ਦਾ ਫ਼ੈਸਲਾ 29 ਫਰਵਰੀ ਤੋਂ ਬਾਅਦ ਹੀ ਆ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

Babita

This news is Content Editor Babita