ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤਕ 12 ਗਵਾ ਚੁੱਕੇ ਆਪਣੀ ਜਾਨ

Wednesday, Mar 27, 2024 - 01:27 AM (IST)

ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤਕ 12 ਗਵਾ ਚੁੱਕੇ ਆਪਣੀ ਜਾਨ

ਪਟਿਆਲਾ/ਸਨੌਰ (ਜੋਸਨ)– ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਮੋਰਚੇ ’ਚ ਹਿੱਸਾ ਲੈ ਰਹੇ ਅੱਜ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ 45ਵੇਂ ਦਿਨ ਤੱਕ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਮੇਤ 12 ਕਿਸਾਨ ਮੌਤ ਦੇ ਮੂੰਹ ਜਾ ਪਏ ਹਨ।

ਅੱਜ ਮੌਤ ਦੇ ਮੂੰਹ ਪਿਆ ਇਹ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ ਪਰ 25 ਮਾਰਚ ਨੂੰ ਅਚਾਨਕ ਹੀ ਉਸ ਦਾ ਸ਼ੂਗਰ ਲੈਵਲ ਵਧਣ ਸਮੇਤ ਉਸ ਨੂੰ ਬੁਖ਼ਾਰ ਵੀ ਹੋ ਗਿਆ, ਜਿਸ ਕਾਰਨ ਉਸ ਨੂੰ ਤੁੰਰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ ਪਰ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ ਉਥੋਂ ਦੇ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਰੈਫਰ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ।

ਇਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਉਸ ਦਾ ਇਲਾਜ ਕੀਤਾ ਪਰ 26 ਮਾਰਚ ਨੂੰ ਇਹ ਬਜ਼ੁਰਗ ਕਿਸਾਨ ਇਲਾਜ ਦੌਰਾਨ ਹੀ ਦਮ ਤੋੜ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News