ਕਿਸਾਨੀ ਸੰਘਰਸ਼ ''ਚ ਗਏ ਇਕ ਹੋਰ ਕਿਸਾਨ ਦੀ ਹੋਈ ਮੌਤ, 10 ਦਿਨ ਪਹਿਲਾਂ ਖਨੌਰੀ ਬਾਰਡਰ ''ਤੇ ਗਿਆ ਸੀ ਟਹਿਲ ਸਿੰਘ
Sunday, Mar 17, 2024 - 08:43 PM (IST)
ਬੁਢਲਾਡਾ (ਬਾਂਸਲ)- ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਕਿਸਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਸਾਬਕਾ ਸਰਪੰਚ ਮੱਖਣ ਸਿੰਘ ਭੱਠਲ ਅਤੇ ਸਮਾਜ ਸੇਵੀ ਬਿੱਟੂ ਭੱਠਲ ਨੇ ਦੱਸਿਆ ਕਿ ਟਹਿਲ ਸਿੰਘ ਪੁੱਤਰ ਰੂਪ ਸਿੰਘ ਵਾਸੀ ਰਾਮਨਗਰ ਭੱਠਲ ਜੋ ਪਿਛਲੇ 10 ਦਿਨਾਂ ਤੋਂ ਕਿਸਾਨੀ ਸੰਘਰਸ਼ ਵਿੱਚ ਖਨੌਰੀ ਬਾਰਡਰ 'ਤੇ ਗਿਆ ਹੋਇਆ ਸੀ।
ਇਸ ਦੌਰਾਨ ਉਸ ਦੀ ਸਿਹਤ ਵਿਗੜਨ ਲੱਗੀ ਤਾਂ ਉਹ ਆਪਣੇ ਸਾਥੀਆਂ ਸਮੇਤ ਪਿੰਡ ਵਾਪਸ ਆਉਣ ਲੱਗਿਆ। ਅਚਾਨਕ ਰਸਤੇ ਵਿੱਚ ਸਿਹਤ ਵਿਗੜਨ ਕਾਰਨ ਉਸਦੀ ਮੌਤ ਹੋ ਗਈ। ਪਿੰਡ ਇਕਾਈ ਦੇ ਪ੍ਰਧਾਨ ਅੰਗਰੇਜ ਸਿੰਘ ਅਤੇ ਹੋਰ ਸਾਥੀਆਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਪੈਰ 'ਚ ਚੁੱਭੇ ਆਪਣੇ ਹੀ ਬੀਜੇ 'ਕੰਢੇ', ਅੱਤਵਾਦੀ ਹਮਲੇ 'ਚ 2 ਅਫ਼ਸਰਾਂ ਸਣੇ 7 ਫ਼ੌਜੀ ਜਵਾਨਾਂ ਦੀ ਹੋਈ ਮੌਤ
ਇੱਥੇ ਥਾਣਾ ਬੋਹਾ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਲਵਦੀਪ ਸਿੰਘ ਦੇ ਬਿਆਨ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਦੌਰਾਨ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਯੋਗ ਮੁਆਵਜਾ ਅਤੇ ਨੌਕਰੀ ਦਿੱਤੀ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170