ਇੱਕ ਹੋਰ ਪਿਓ ਚੜ੍ਹਿਆ ਠੱਗ ਏਜੰਟ ਦੇ ਧੱਕੇ! ਪੁੱਤ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 7.50 ਲੱਖ ਲੈ ਹੋਇਆ ਫ਼ਰਾਰ
Saturday, Feb 22, 2025 - 08:42 AM (IST)

ਲੁਧਿਆਣਾ (ਰਾਮ) : ਲੜਕੇ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਤੋਂ 7.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖਿਲਾਫ ਥਾਣਾ ਹੈਬੋਵਾਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਪੁਲਸ ਦੀ ਪਹੁੰਚ ਤੋਂ ਬਾਹਰ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ 154 ਭਾਰਤੀ ਸ਼ਰਧਾਲੂਆਂ ਨੂੰ ਜਾਰੀ ਕੀਤਾ ਵੀਜ਼ਾ
ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਸਤਪਾਲ ਵਾਸੀ ਹੈਬੋਵਾਲ ਕਲਾਂ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਮੁਲਜ਼ਮ ਨਾਲ ਸੰਪਰਕ ਕੀਤਾ ਸੀ। ਇਸ ਦੇ ਬਦਲੇ ਮੁਲਜ਼ਮ ਨੇ 7.50 ਲੱਖ ਰੁਪਏ ਦੀ ਮੰਗ ਕੀਤੀ ਸੀ। ਪੈਸੇ ਲੈਣ ਤੋਂ ਬਾਅਦ ਮੁਲਜ਼ਮ ਨੇ ਨਾ ਤਾਂ ਉਸ ਦੇ ਲੜਕੇ ਨੂੰ ਪੁਰਤਗਾਲ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਦੌਰਾਨ ਉਸ ਦੇ ਦਫ਼ਤਰ ਵੀ ਕਈ ਗੇੜੇ ਮਾਰੇ ਪਰ ਉਹ ਆਪਣਾ ਦਫ਼ਤਰ ਬੰਦ ਕਰਕੇ ਫ਼ਰਾਰ ਹੋ ਗਿਆ ਹੈ। ਪੁਲਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬ੍ਰਾਜ਼ੀਲ 'ਚ ਭਿਆਨਕ ਸੜਕ ਹਾਦਸਾ; ਬੱਸ ਅਤੇ ਟਰੱਕ ਦੀ ਟੱਕਰ 'ਚ 12 ਵਿਦਿਆਰਥੀਆਂ ਦੀ ਮੌਤ, 19 ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8