ਅੰਮ੍ਰਿਤਸਰ 'ਚ ਫਿਰ ਚੱਲੀ ਗੋਲ਼ੀ, ਨਾਬਾਲਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Friday, Nov 25, 2022 - 12:11 AM (IST)

ਅੰਮ੍ਰਿਤਸਰ 'ਚ ਫਿਰ ਚੱਲੀ ਗੋਲ਼ੀ, ਨਾਬਾਲਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਦੇ ਨਾਲ ਇਕ ਨਾਬਾਲਗ ਨੌਜਵਾਨ 'ਤੇ ਹਮਲਾ ਕਰ ਦਿੱਤਾ। ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਗੋਲੀ ਚੱਲਣ ਦੀ ਆਵਾਜ਼ ਸੁਣੀ ਜਾ ਸਕਦੀ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਛਾਨਬੀਨ ਦਾ ਭਰੋਸਾ ਦੇ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਕੈਦੂਪੁਰ ਦੇ ਸਰਪੰਚ ਨੇ ਦਿੱਤੀ ਜਾਨ, ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਜਾਣੋ ਕੀ ਹੈ ਮਾਮਲਾ

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕਿਆਂ ਵਿਚ ਇਕ ਨਾਬਾਲਗ ਨੌਜਵਾਨ ਜਦੋਂ ਇਕ ਦੁਕਾਨ 'ਤੇ ਸਾਮਾਨ ਲੈਣ ਗਿਆ ਤਾਂ ਕੁਝ ਵਿਅਕਤੀਆਂ ਵੱਲੋਂ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਉਸ ਨੌਜਵਾਨ ਨੂੰ ਬਹੁਤ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਿਹਾ ਹੈ। ਪੁਲਸ ਵੱਲੋਂ ਛਾਣਬੀਣ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਉੱਥੇ  ਹੀ ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ਉੱਪਰ ਜਾਨਲੇਵਾ ਹਮਲਾ ਹੋਇਆ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News