ਇਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ 'ਤੇ, ਜਾਣੋ ਕੀ ਹੈ ਮਾਮਲਾ
Tuesday, Mar 21, 2023 - 05:15 AM (IST)
ਬਠਿੰਡਾ (ਵਿਜੇ) : ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਭਾਗ ਦੀ ਜਾਂਚ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣਾ ਜਵਾਬ ਦੇ ਦਿੱਤਾ ਹੈ ਪਰ ਉਹ ਹੈਰਾਨ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਜਾਅਲੀ ਸ਼ਿਕਾਇਤ 'ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ ਪਰ ਇਸ ਦੌਰਾਨ ਵਿਜੀਲੈਂਸ ਦੇ ਐੱਸ.ਐਸ.ਪੀ., ਡੀ.ਐੱਸ.ਪੀ. ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਵੱਲੋਂ ਉਸ ਨਾਲ ਮਾੜਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਾਲ ਅਜਿਹਾ ਸਲੂਕ ਠੀਕ ਨਹੀਂ ਹੈ, ਇਹ ਸਭ ਕੁਝ ਸਿਆਸੀ ਰੰਜਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਤ ਬਹੁਤ ਮਾੜੀ ਹੈ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ