ਮੂਸੇਵਾਲਾ ਕਤਲਕਾਂਡ ਨਾਲ ਜੁੜਿਆ ਇਕ ਹੋਰ ਗੈਂਗਸਟਰ ਗ੍ਰਿਫ਼ਤਾਰ, ਬਿਸ਼ਨੋਈ ਗੈਂਗ ਦਾ ਕਰੀਬੀ ਹਥਿਆਰਾਂ ਸਣੇ ਕਾਬੂ

Saturday, Feb 03, 2024 - 10:52 PM (IST)

ਚੰਡੀਗੜ੍ਹ (ਭਾਸ਼ਾ) — ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਕਥਿਤ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਲੁਕਣ ਵਿਚ ਮਦਦ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਨਦੀਪ ਸਿੰਘ ਉਰਫ਼ ਛੋਟਾ ਮਨੀ ਨੂੰ ਉਸ ਦੇ ਇੱਕ ਸਾਥੀ ਜਤਿੰਦਰ ਸਿੰਘ ਸਮੇਤ ਮਨੀਮਾਜਰਾ ਦੇ ਗੋਬਿੰਦਪੁਰਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 12 ਕਾਰਤੂਸ ਅਤੇ ਦੋ ਪਿਸਤੌਲ ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ - 'ਸਬਕਾ ਸਾਥ, ਸਬਕਾ ਵਿਕਾਸ' ਨਾਅਰਾ ਲਾਉਣ ਵਾਲੀ ਭਾਜਪਾ ਨੇ ਕਰ 'ਤਾ ਸਾਰਿਆਂ ਦਾ ਸਤਿਆਨਾਸ਼: ਖੜਗੇ

ਉਨ੍ਹਾਂ ਦੱਸਿਆ ਕਿ ਛੋਟਾ ਮਨੀ ਦੀ ਜ਼ੀਰਕਪੁਰ ਇਲਾਕੇ ਵਿੱਚ ਮੌਜੂਦਗੀ ਬਾਰੇ ਭਰੋਸੇਯੋਗ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਟੀਮ ਨੇ ਉਸ ਨੂੰ ਟਰੇਸ ਕਰਕੇ ਇੱਕ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਯਾਦਵ ਦੇ ਅਨੁਸਾਰ, ਦੋਵੇਂ ਦੋਸ਼ੀ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰਦੇ ਸਨ ਅਤੇ ਉਨ੍ਹਾਂ ਦਾ ਅਪਰਾਧਿਕ ਇਤਿਹਾਸ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਸ ਖ਼ਿਲਾਫ਼ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਕੇਸ ਦਰਜ ਹਨ।

ਇਹ ਵੀ ਪੜ੍ਹੋ - ਪਾਕਿਸਤਾਨ ਦੇ ਹਾਲਾਤ ਹੋਏ ਮਾੜੇ, ਸਰਕਾਰੀ ਏਅਰਲਾਈਨ ਵੇਚਣ ਦੀ ਆਈ ਨੌਬਤ

ਯਾਦਵ ਨੇ ਕਿਹਾ ਕਿ ਛੋਟਾ ਮਨੀ ਨੇ ਮਈ 2022 'ਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਉਸ ਦੇ ਕਾਤਲਾਂ ਲਈ ਲੁਕਣ ਵਿੱਚ ਮਦਦ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੂੰ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਦੇ ਆਕਾਵਾਂ ਵੱਲੋਂ ਵਿਰੋਧੀ ਗੈਂਗਸਟਰਾਂ ਦੀਆਂ ਟਾਰਗੇਟ ਹੱਤਿਆਵਾਂ ਕਰਨ ਦਾ ਕੰਮ ਸੌਂਪਿਆ ਗਿਆ ਸੀ। ਅਸਿਸਟੈਂਟ ਇੰਸਪੈਕਟਰ ਜਨਰਲ ਸੰਦੀਪ ਗੋਇਲ ਨੇ ਦੱਸਿਆ ਕਿ ਬਿਸ਼ਨੋਈ ਚਾਹੁੰਦਾ ਸੀ ਕਿ ਛੋਟਾ ਮਨੀ ਵਿਦੇਸ਼ 'ਚ ਸੈਟਲ ਹੋਵੇ ਅਤੇ ਉਸ ਨੂੰ ਯੂਰਪ 'ਚ ਸੁਰੱਖਿਅਤ ਪ੍ਰਵੇਸ਼ ਕਰਨ ਲਈ ਤਿੰਨ ਵਾਰ ਦੁਬਈ ਭੇਜਿਆ ਸੀ ਪਰ ਛੋਟਾ ਮਨੀ ਯੂਰਪ ਵਿੱਚ ਦਾਖਣ ਹੋਣ ਵਿੱਚ ਅਸਫਲ ਰਿਹਾ ਅਤੇ ਉਸਨੂੰ ਭਾਰਤ ਪਰਤਣਾ ਪਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Inder Prajapati

Content Editor

Related News