ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
Tuesday, Dec 24, 2024 - 04:00 PM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ 'ਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ 'ਚ ਨਾ ਖੜ੍ਹਨਾ ਪਵੇ। ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।
ਇਹ ਵੀ ਪੜ੍ਹੋ : ਕਦੇ ਵੀ ਹੋ ਸਕਦੀ ਹੈ ਡੱਲੇਵਾਲ ਦੀ ਮੌਤ! ਡਾਕਟਰ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ connect.punjab.gov.in ਰਾਹੀਂ ਜਾਂ PCS-1 ਅਤੇ PCS-2 ਦੇ ਰਿਸੈਪਸ਼ਨ ਕਾਊਂਟਰ 'ਤੇ ਸੁਵਿਧਾਜਨਕ ਤੌਰ 'ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਏ. ਡੀ. ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ. ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਿਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ। ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਐੱਸ. ਐੱਮ. ਐੱਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸਕੱਤਰੇਤ ਪਹੁੰਚਣ 'ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ. ਡੀ. ਪਰੂਫ਼ ਸਮੇਤ ਪੇਸ਼ ਕਰਨਗੇ। ਅਮਨ ਅਰੋੜਾ ਨੇ ਕਿਹਾ ਕਿ ਇਹ ਡਿਜ਼ੀਟਲ ਪਹਿਲ ਕਦਮੀ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖ਼ਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਨ੍ਹਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8