ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਹੋਰ ਖ਼ੁਸ਼ਖਬਰੀ, ਡੇਰੇ ਵੱਲੋਂ ਕੀਤਾ ਗਿਆ ਵੱਡਾ ਐਲਾਨ
Sunday, Sep 15, 2024 - 06:49 PM (IST)
ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਡੇਰਾ ਬਿਆਸ ਵੱਲੋਂ ਸਤਿਸੰਗ ਸਬੰਧੀ 2025 ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਹੇਠਾਂ ਦਿੱਤੀ ਗਈ ਸੂਚੀ ਵਿਚ ਤੁਸੀਂ ਡੇਰਾ ਬਿਆਸ ਵੱਲੋਂ ਜਾਰੀ ਕੀਤੇ ਗਏ ਸਤਿਸੰਗ ਸਬੰਧੀ ਸ਼ਡਿਊਲ ਨੂੰ ਵੇਖ ਸਕਦੇ ਹੋ।
ਜ਼ਿਕਰਯੋਗ ਹੈ ਕਿ 2 ਸਤੰਬਰ ਨੂੰ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਆਪਣਾ ਉੱਤਰਾਧਿਕਾਰੀ ਐਲਾਨ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਦੇਣ ਦਾ ਅਧਿਕਾਰ ਵੀ ਦਿੱਤਾ ਹੈ।
ਇਹ ਵੀ ਪੜ੍ਹੋ- ਜਲੰਧਰ-ਪਠਾਨਕੋਟ ਹਾਈਵੇਅ 'ਤੇ ਵੱਡੀ ਵਾਰਦਾਤ, ਲੁੱਟ ਦੀ ਅਜਬ ਕਹਾਣੀ ਜਾਣ ਹੋਵੋਗੇ ਹੈਰਾਨ
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਤਰਫੋਂ ਡੇਰਾ ਬਿਆਸ ਦੇ ਸਕੱਤਰ ਦਵਿੰਦਰ ਕੁਮਾਰ ਸੀਕਰੀ ਵੱਲੋਂ ਸੇਵਾਦਾਰ-ਇੰਚਾਰਜਾਂ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਅਤੇ ਸੰਤ-ਸਤਿਸੰਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ. ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਗਿਆ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨ ਤੋਂ ਬਾਅਦ ਬੀਤੇ ਦਿਨੀਂ ਡੇਰਾ ਬਿਆਸ ਨੇ ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸ਼ਾਮਲ ਕਰਕੇ ਸੰਗਠਨਾਤਮਕ ਢਾਂਚੇ ਦਾ ਪੁਨਰਗਠਨ ਕੀਤਾ।
ਇਹ ਵੀ ਪੜ੍ਹੋ- ਜਲੰਧਰ ਦੀ ਖਿਡਾਰਣ ਪਲਕ ਕੋਹਲੀ ਦੇ ਮੁਰੀਦ ਹੋਏ PM ਨਰਿੰਦਰ ਮੋਦੀ, ਸੰਘਰਸ਼ ਦੀ ਕਹਾਣੀ ਜਾਣ ਕਰੋਗੇ ਸਲਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ