ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

Sunday, Jun 14, 2026 - 11:16 AM (IST)

ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਲਈ ਭਖਦੀ ਗਰਮੀ ਵਿਚਾਲੇ ਚੰਗੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਸਕੂਲਾਂ 'ਚ ਤਾਂ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ ਹੁਣ ਮੁਲਾਜ਼ਮਾਂ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ 'ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...

ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ਸ਼ਹੀਦਾਂ ਦਾ ਸਿਰਤਾਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News