ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Sunday, Nov 15, 2026 - 01:21 PM (IST)

ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਭਲਕੇ ਮਤਲਬ ਕਿ 16 ਨਵੰਬਰ ਦਿਨ ਸੋਮਵਾਰ ਨੂੰ ਸੂਬਾ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਇਸ ਦਿਨ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਇਸ ਦੇ ਮੱਦੇਨਜ਼ਰ ਭਲਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ! ਖੁੱਲ੍ਹਿਆ ਪੱਕਾ ਹੋਣ ਦਾ ਰਾਹ

ਬੱਚਿਆਂ ਅਤੇ ਮੁਲਾਜ਼ਮਾਂ ਲਈ ਮੌਜਾਂ ਲੱਗ ਗਈਆਂ ਹਨ ਕਿਉਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਦਫ਼ਤਰਾਂ 'ਚ ਛੁੱਟੀ ਹੁੰਦੀ ਹੈ। ਇਸੇ ਤਰ੍ਹਾਂ ਬੱਚਿਆਂ ਨੂੰ ਐਤਵਾਰ ਦੇ ਨਾਲ ਸੋਮਵਾਰ ਦੀ ਛੁੱਟੀ ਮਿਲ ਗਈ ਹੈ। ਇਸ ਲਈ ਜੇਕਰ ਕਿਤੇ ਘੁੰਮਣ ਦਾ ਪਲਾਨ ਹੈ ਤਾਂ ਇਹ ਵਧੀਆ ਮੌਕਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News