ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਵਿਆਹੁਤਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

Thursday, Sep 19, 2024 - 10:05 AM (IST)

ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਵਿਆਹੁਤਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਬਠਿੰਡਾ (ਸੁਖਵਿੰਦਰ) : ਸਥਾਨਕ ਜੋਗੀ ਨਗਰ ਨੇੜੇ ਇਕ ਵਿਆਹੁਤਾ ਔਰਤ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਝਾੜੀਆਂ 'ਚ ਸੁੱਟ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਔਰਤ ਰਾਤ ਤੋਂ ਲਾਪਤਾ ਸੀ ਅਤੇ ਸਵੇਰੇ ਉਸਦੀ ਲਾਸ਼ ਮਿਲੀ, ਜਿਸ ਨਾਲ ਸਨਸਨੀ ਫੈਲ ਗਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੋਗੀ ਨਗਰ ਟਿੱਬਾ ਦੀ ਗਲੀ ਨੰਬਰ-15 ਦੇ ਵਸਨੀਕ ਸੁਲੱਖਣ ਦਾਸ ਦੀ ਪਤਨੀ ਕੰਚਨ (28) ਬੀਤੀ ਸ਼ਾਮ ਕਰੀਬ 7.30 ਵਜੇ ਸਬਜ਼ੀ ਲੈਣ ਲਈ ਘਰੋਂ ਨਿਕਲੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਗਲਤੀ ਨਾਲ ਵੀ ਨਾ ਕਰ ਲੈਣ ਇਹ ਕੰਮ

ਉਹ ਦੇਰ ਰਾਤ ਤੱਕ ਵਾਪਸ ਨਹੀਂ ਆਈ। ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਬੁੱਧਵਾਰ ਸਵੇਰੇ ਕੰਚਨ ਦੀ ਲਾਸ਼ ਟਿੱਬਿਆਂ ਨੇੜੇ ਝਾੜੀਆਂ ’ਚੋਂ ਬਰਾਮਦ ਹੋਈ। ਸੂਚਨਾ ਮਿਲਦੇ ਹੀ ਥਾਣਾ ਕੈਨਾਲ ਕਾਲੋਨੀ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਔਰਤ ਦੀ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਝਾੜੀਆਂ ’ਚ ਸੁੱਟ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਜਵਾਨ ਮੁੰਡੇ ਦੀ ਮੌਤ, ਭੜਕੇ ਲੋਕਾਂ ਨੇ ਜਾਮ ਕੀਤਾ ਟ੍ਰੈਫਿਕ
ਮ੍ਰਿਤਕਾ ਦੇ ਪਤੀ ਨੇ ਪੁਲਸ ਨੂੰ ਆਪਣੇ ਇਕ ਕਰੀਬੀ ਰਿਸ਼ਤੇਦਾਰ ਦਾ ਨਾਂ ਦੱਸਿਆ ਹੈ, ਜਿਸ ’ਤੇ ਉਸ ਨੂੰ ਸ਼ੱਕ ਹੈ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਨੇ ਮਾਮਲੇ ਦੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੈ ਅਤੇ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News