ਪੰਜਾਬ ਵਿਚ ਇਕ ਹੋਰ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Saturday, Feb 15, 2025 - 11:51 AM (IST)
![ਪੰਜਾਬ ਵਿਚ ਇਕ ਹੋਰ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ](https://static.jagbani.com/multimedia/2025_2image_11_51_38294517259.jpg)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ 26 ਫਰਵਰੀ ਦਿਨ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਧਾਇਆ ਭੱਤਾ
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਵਿਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ। ਉਥੇ ਹੀ ਪੰਜਾਬ ਵਿਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਿਲਣਗੇ ਘਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e