ਪੰਜਾਬ ''ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
Monday, Oct 27, 2025 - 10:25 AM (IST)
ਜਲੰਧਰ- ਬੱਚਿਆਂ ਨੇ ਤਿਉਹਾਰੀ ਸੀਜ਼ਨ 'ਚ ਛੁੱਟੀਆਂ ਦਾ ਖ਼ੂਬ ਅਨੰਦ ਮਾਣਿਆ ਹੈ। ਤਿਉਹਾਰਾਂ ਕਰਕੇ ਅਕਤੂਬਰ ਮਹੀਨੇ ਕਈ ਛੁੱਟੀਆਂ ਆਈਆਂ, ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀਆਂ ਮੌਜਾਂ ਲੱਗੀਆਂ ਰਹੀਆਂ। ਇਸ ਦੇ ਨਾਲ ਹੀ ਇਕ ਵਾਰ ਫਿਰ ਪੰਜਾਬ ਵਿਚ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਨਵੰਬਰ ਮਹੀਨਾ ਚੜ੍ਹਨ 'ਚ ਕੁਝ ਦਿਨ ਬਾਕੀ ਹਨ। ਇਸ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਦੇ ਚੜ੍ਹਦਿਆਂ ਹੀ ਬੁੱਧਵਾਰ ਯਾਨੀ ਕਿ 5 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਕਰਕੇ ਇਸ ਦਿਨ ਸਕੂਲਾਂ-ਕਾਲਜਾਂ ਅਤੇ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਥੇ ਹੀ ਇਸ ਤੋਂ ਇਲਾਵਾ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ 25 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮਨਾਇਆ ਜਾਵੇਗਾ, ਜਿਸ ਕਰਕੇ ਸਰਕਾਰ ਨੇ ਸਰਕਾਰੀ ਛੁੱਟੀ ਐਲਾਨੀ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ CM ਮਾਨ ਦਾ ਰੋਡ ਸ਼ੋਅ, ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
