ਨਸ਼ਿਆਂ ਨੇ ਪੱਟਿਆ ਇਕ ਹੋਰ ਘਰ, 25 ਸਾਲਾ ਨੌਜਵਾਨ ਦੀ ਹੋਈ ਮੌਤ

Wednesday, Mar 29, 2023 - 01:28 AM (IST)

ਨਸ਼ਿਆਂ ਨੇ ਪੱਟਿਆ ਇਕ ਹੋਰ ਘਰ, 25 ਸਾਲਾ ਨੌਜਵਾਨ ਦੀ ਹੋਈ ਮੌਤ

ਫ਼ਿਰੋਜ਼ਪੁਰ (ਸਨੀ ਚੋਪੜਾ) : ਫ਼ਿਰੋਜ਼ਪੁਰ ਦੀ ਬਸਤੀ ਬਾਗ ਵਾਲੀ ’ਚ ਇਕ 25 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਹਰੀਸ਼ ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਅੱਜ ਨਸ਼ੇ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਉਸ ਦਾ ਪਤੀ ਨਸ਼ਾ ਕਰਦਾ ਸੀ ਪਰ ਥੋੜ੍ਹਾ-ਬਹੁਤਾ ਘਰ ਦਾ ਗੁਜ਼ਾਰਾ ਚੱਲ ਰਿਹਾ ਸੀ ਅਤੇ ਉਹ ਖ਼ੁਦ ਵੀ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚੇ ਪਾਲ਼ ਰਹੀ ਸੀ ਪਰ ਹੁਣ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਨੂੰ ਇਕੱਲੀ ਨੂੰ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਜਾਣਾ ਹੈ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ

PunjabKesari

ਗੱਲਬਾਤ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੋਲ ਰਹਿਣ ਲਈ ਸਿਰ ’ਤੇ ਖੁਦ ਦੀ ਛੱਤ ਵੀ ਨਹੀਂ ਕਿਉਂਕਿ ਜਿਥੇ ਉਹ ਰਹਿ ਰਹੇ ਹਨ। ਉਹ ਕਿਰਾਏ ਦਾ ਮਕਾਨ ਹੈ ਅਤੇ ਹੁਣ ਉਸ ਨੂੰ ਛੋਟੇ-ਛੋਟੇ ਬੱਚੇ ਪਾਲਣੇ ਬਹੁਤ ਮੁਸ਼ਕਿਲ ਹੋ ਜਾਣੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰ ਇਸ ਗ਼ਰੀਬ ਪਰਿਵਾਰ ਦੀ ਮਦਦ ਜ਼ਰੂਰ ਕਰਨ ਤਾਂ ਜੋ ਛੋਟੇ-ਛੋਟੇ ਬੱਚਿਆਂ ਦਾ ਪਾਲਣ-ਪੋਸ਼ਣ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ : ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ

PunjabKesari


author

Manoj

Content Editor

Related News