ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਚਿੱਟਾ ਪੀਣ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ

Tuesday, May 10, 2022 - 06:19 PM (IST)

ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਚਿੱਟਾ ਪੀਣ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ

ਅਬੋਹਰ (ਰਹੇਜਾ) : ਅਬੋਹਰ ਸਬ-ਡਵੀਜ਼ਨ ਦਾ ਪਿੰਡ ਸੀਡ ਫਾਰਮ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਜਿੱਥੇ ਨੌਜਵਾਨ ਨਸ਼ਿਆਂ ਦੀ ਦਲਦਲ ’ਚ ਫਸ ਕੇ ਆਪਣੀ ਜ਼ਿੰਦਗੀ ਨਰਕ ਬਣਾ ਰਹੇ ਹਨ। ਭਾਵੇਂ ਪੁਲਸ ਵੱਲੋਂ ਕੁਝ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਪਰ ਵੱਡੇ ਨਸ਼ਾ ਸਮੱਗਲਰ ਅਜੇ ਵੀ ਪੁਲਸ ਦੀ ਪਕੜ ਤੋਂ ਬਾਹਰ ਹਨ। ਸੀਡ ਫਾਰਮ ਕੱਚਾ ’ਚ ਚਿੱਟਾ ਪੀਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਨੇ ਪੁਲਸ ਤੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜੇ ਧਮਾਕੇ ਦੀ ਖ਼ਬਰ ਝੂਠੀ : ਵਿਵੇਕਸ਼ੀਲ ਸੋਨੀ

25 ਸਾਲਾ ਮ੍ਰਿਤਕ ਜਸਬੀਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਨਸ਼ਾ ਕਰਨ ਨਾਲ ਉਸ ਦੇ ਲਡ਼ਕੇ ਦੀ ਤਬੀਅਤ ਵਿਗਡ਼ ਗਈ ਸੀ, ਜਿਸ ’ਤੇ ਪਰਿਵਾਰ ਵਾਲੇ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ ਪਰ ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਸ਼ਤੇਦਾਰਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਤਾ ਲਾਇਆ ਜਾਵੇ ਕਿ ਜੇਕਰ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ ਤਾਂ ਉਸ ਨੂੰ ਨਸ਼ਾ ਕਿਸ ਨੇ ਦਿੱਤਾ ਸੀ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮ੍ਰਿਤਕ ਦੀ ਪਤਨੀ ਸੁਨੀਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਦਾ ਸੁਹਾਗ ਨਾ ਉੱਜੜੇ।

ਇਹ ਵੀ ਪੜ੍ਹੋ : ਕਰੋੜਾਂ ਦੇ ਬਿੱਲ ਪੈਂਡਿੰਗ, ਡੀਜ਼ਲ ਸਪਲਾਈ ਰੁਕਣ ਨਾਲ ਬੱਸਾਂ ਖੜ੍ਹੀਆਂ ਹੋਣ ਦਾ ਖ਼ਤਰਾ ਮੰਡਰਾਉਣ ਲੱਗਾ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਢਾਣੀ ਕਡ਼ਾਕਾ ਸਿੰਘ ਵਿਖੇ ਵੀ ਸੁਖਦੇਵ ਸਿੰਘ ਦੇ 22 ਸਾਲਾ ਲਡ਼ਕੇ ਸਤਨਾਮ ਸਿੰਘ ਦੀ ਇਕ ਦਿਨ ਪਹਿਲਾਂ ਨਸ਼ੇ ਕਾਰਨ ਮੌਤ ਹੋ ਗਈ ਸੀ। ਡੀ. ਐੱਸ. ਪੀ. ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਲੈ ਲਏ ਗਏ ਹਨ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅਤੇ ਮੋਬਾਈਲ ਫੋਨ ਦੀ ਡਿਟੇਲ ਕਢਵਾ ਕੇ ਨਸ਼ਾ ਵੇਚਣ ਵਾਲਿਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਫਡ਼ਿਆ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਭਗਵੰਤ ਮਾਨ ’ਚ ਨਾ ਕੋਈ ਹਉਮੈ ਤੇ ਨਾ ਹੀ ਹੰਕਾਰ


author

Manoj

Content Editor

Related News