ਨਾਜਾਇਜ਼ ਸਬੰਧਾਂ ਨੇ ਉਜਾੜਿਆ ਇੱਕ ਹੋਰ ਘਰ, ਪਤਨੀ ਤੇ ਉਸਦੇ ਪ੍ਰੇਮੀ ਤੋਂ ਤੰਗ ਆ ਕੇ ਨੌਜਵਾਨ ਨੇ...

Saturday, Apr 26, 2025 - 09:13 PM (IST)

ਨਾਜਾਇਜ਼ ਸਬੰਧਾਂ ਨੇ ਉਜਾੜਿਆ ਇੱਕ ਹੋਰ ਘਰ, ਪਤਨੀ ਤੇ ਉਸਦੇ ਪ੍ਰੇਮੀ ਤੋਂ ਤੰਗ ਆ ਕੇ ਨੌਜਵਾਨ ਨੇ...

ਜਲਾਲਾਬਾਦ, (ਆਦਰਸ਼,ਜਤਿੰਦਰ)- ਜਲਾਲਾਬਾਦ ਦੀ ਗੋਬਿੰਦ ਨਗਰੀ ਵਿਖੇ ਇੱਕ ਨੌਜਵਾਨ ਵਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦੇ ਪਤਨੀ ਅਤੇ ਉਸ ਦੇ ਪ੍ਰੇਮੀ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਕਰੀਬ 8-9 ਸਾਲ ਪਹਿਲਾਂ ਲਵ-ਮੈਰਿਜ ਕਰਵਾਈ ਸੀ। ਜਿਸ ਤੋਂ ਬਾਅਦ ਇੱਕ ਬੇਟੇ ਨੇ ਜਨਮ ਲਿਆ ਜਿਸ ਦੀ ਉਮਰ ਲਗਭਗ 5-6 ਸਾਲ ਦੇਹੈ। ਪੀੜਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਬੀਤੇ ਡੇਢ ਸਾਲ ਤੋਂ ਉਨ੍ਹਾਂ ਦੀ ਨਹੂੰ ਦੀ ਕਿਸੇ ਹੋਰ ਮੁੰਡੇ ਦੇ ਨਾਲ ਨਾਜਾਇਜ਼ ਸਬੰਧ ਸਨ। ਉਨ੍ਹਾਂ ਦੇ ਬੇਟੇ ਦੇ ਵੱਲੋਂ ਆਪਣੀ ਘਰਵਾਲੀ ਨੂੰ ਕਈ ਵਾਰ ਉਸ ਮੁੰਡੇ ਦੇ ਨਾਲ ਗੱਲਬਾਤ ਕਰਨ ਤੋਂ ਰੋਕਿਆ ਗਿਆ ਪਰ ਉਸ ਨੇ ਇੱਕ ਵੀ ਨਾ ਸੁਣੀ। 

ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਨਹੂੰ ਆਪਣੇ ਸਹੁਰਾ ਪਰਿਵਾਰ ਨਾਲ ਰੁੱਸ ਕੇ ਪੇਕੇ ਚਲੀ ਗਈ ਸੀ ਅਤੇ ਉਸਦੇ ਵੱਲੋਂ ਆਪਣੇ ਪ੍ਰੇਮੀ ਨਾਲ ਮਿਲਕੇ ਪਤੀ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਤੰਗ ਆ ਕੇ ਉਨ੍ਹਾਂ ਦੇ ਬੇਟੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 

ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪ੍ਰਸ਼ਾਸਨ ਦੇ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ਉਹਨਾਂ ਨੇ ਕਿਹਾ ਕਿ ਜਿਹੜੇ ਲੋਕਾਂ ਦੇ ਕਰਕੇ ਸਾਡੇ ਪੁੱਤ ਨੇ ਖੁਦਕੁਸ਼ੀ ਕੀਤੀ ਹੈ ਉਨ੍ਹਾਂ ਦੇ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ  ਕੀਤੀ ਜਾਵੇ। 

ਉਧਰ ਇਸ ਮਾਮਲੇ ਦੇ ਸਬੰਧ ’ਚ ਥਾਣਾ ਸਿਟੀ ਜਲਾਲਾਬਾਦ ਪੁਲਸ ਦੇ ਵਲੋਂ ਮ੍ਰਿਤਕ ਨੌਜਵਾਨ ਅਬਰਦੀਪ ਊਰਫ ਅੰਬੂ ਦੇ ਪਿਤਾ ਸੁਖਦੇਵ ਸਿੰਘ ਵਾਸੀ ਪਿੰਡ ਢੰਡੀ ਖੁਰਦ ਦੇ ਬਿਆਨਾਂ ’ਤੇ ਅਬਰਦੀਪ ਦੀ ਪਤਨੀ ਜੋਤੀ ਪੁੱਤਰੀ ਗੁਰਮੀਤ ਸਿੰਘ ਵਾਸੀ ਗੋਬਿੰਦ ਨਗਰੀ ਅਤੇ ਮਨਿੰਦਰ ਸਿੰਘ ਊਰਫ ਬੱਬੂ ਪੁੱਤਰ ਸੋਨਾ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਦੇ ਵਿਰੁੱਧ ਅਧੀਨ ਧਾਰਾ ਬੀ.ਐੱਨ.ਐੱਸ 108,3(5) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 


author

Rakesh

Content Editor

Related News