ਪੰਜਾਬ 'ਚ ਇਕ ਹੋਰ IAS ਅਧਿਕਾਰੀ ਨੇ ਦਿੱਤਾ ਅਸਤੀਫ਼ਾ! ਡਿਪਟੀ ਕਮਿਸ਼ਨਰ ਵਜੋਂ ਨਿਭਾਅ ਚੁੱਕੇ ਹਨ ਸੇਵਾਵਾਂ
Thursday, Apr 11, 2024 - 08:16 AM (IST)
ਚੰਡੀਗੜ੍ਹ: ਪੰਜਾਬ ਦੇ ਇਕ ਹੋਰ IAS ਅਧਿਕਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 2015 ਬੈਚ ਦੇ IAS ਅਧਿਕਾਰੀ ਕਰਨੈਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਪੋਸਟਿੰਗ ਨਾ ਮਿਲਣ ਤੋਂ ਨਾਰਾਜ਼ ਸਨ। ਉਨ੍ਹਾਂ ਦੀ ਸੇਵਾਮੁਕਤੀ ਦੇ 5 ਮਹੀਨੇ ਬਾਕੀ ਹਨ ਤੇ ਉਹ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਛੇਤੀ ਹੀ ਲੁਧਿਆਣਾ 'ਚ ਅਕਾਲੀਆਂ ਨੂੰ ਉਮੀਦਵਾਰ ਦੇ 'ਦਰਸ਼ਨ' ਕਰਵਾ ਦੇਣਗੇ ਸੁਖਬੀਰ, 4 ਆਗੂਆਂ 'ਚ ਫਸਿਆ ਪੇਚ
ਕਰਨੈਲ ਸਿੰਘ 30 ਜਨਵਰੀ ਨੂੰ ਡੀ.ਸੀ. ਕਪੂਰਥਲਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਤਾਇਨਾਤੀ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਨੇ ਮੁੱਖ ਸਕੱਤਰ ਵੀ.ਕੇ. ਜੰਜੂਆ ਦੇ ਸਟਾਫ਼ ਅਫ਼ਸਰ ਵਜੋਂ ਕੰਮ ਕੀਤਾ ਅਤੇ ਜੰਜੂਆ ਦੁਆਰਾ ਉਨ੍ਹਾਂ ਨੂੰ ਡੀ.ਸੀ. ਵਜੋਂ ਨਿਯੁਕਤ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ IAS ਅਧਿਕਾਰੀ ਪਰਮਪਾਲ ਕੌਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤਰ੍ਹਾਂ ਕਰਨੈਲ ਸਿੰਘ ਪਰਮਪਾਲ ਕੌਰ ਤੋਂ ਬਾਅਦ ਅਸਤੀਫ਼ਾ ਦੇਣ ਵਾਲੇ ਸੂਬੇ ਦੇ ਦੂਜੇ ਆਈ.ਏ.ਐੱਸ. ਅਧਿਕਾਰੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8