ਪੰਜਾਬ ''ਚ ਇਕ ਹੋਰ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ

Friday, Mar 21, 2025 - 01:38 PM (IST)

ਪੰਜਾਬ ''ਚ ਇਕ ਹੋਰ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ

ਬਾਬਾ ਬਕਾਲਾ ਸਾਹਿਬ (ਰਾਕੇਸ਼/ਪਾਲ)- ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁੱਟਰ ਨਜ਼ਦੀਕ ਪੁਲਸ ਵੱਲੋਂ ਰਿਕਵਰੀ ਲਈ ਲਿਜਾਂਦੇ ਸਮੇਂ ਗੈਂਗਸਟਰ ਤੇ ਪੁਲਸ ਦਰਮਿਆਨ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੇ ਜਵਾਬੀ ਫਾਇਰ ਉਕਤ ਗੈਂਗਸਟਰ ਕੁਲਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੋਮਾ ਬੋਝਾ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਖਾ ਲਓ ਹੋਰ ਚਾਂਪ ਤੇ ਮੋਮੋਜ਼, ਖ਼ਬਰ ਪੜ੍ਹੋਗੇ ਤਾਂ ਹੋ ਜਾਵੋਗੇ ਹੈਰਾਨ

ਉਕਤ ਗੈਂਗਸਟਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐਂਮਰਜੈਸੀ ਵਿਭਾਗ 'ਚ ਦਾਖਲ  ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰ ਨੂੰ ਬੀਤੇ ਸਮੇਂ ਦੌਰਾਨ ਪਿੰਡ ਖੱਬੇ ਰਾਜਪੂਤਾਂ ਵਿਖੇ ਇੱਕ ਖੇਡ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੇ ਜੁਰਮ ਹੇਠ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਸੀ ਅਤੇ ਇਸ ਖੇਡ ਸਮਾਗਮ ਦੌਰਾਨ 13 ਸਾਲਾ ਨੌਜਵਾਨ ਖਿਡਾਰੀ ਦੀ ਮੌਤ ਵੀ ਹੋ ਗਈ ਸੀ।

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News