ਪੰਜਾਬ ਦੇ ਇਕ ਹੋਰ ਮੰਤਰੀ ਦਾ ਹੋਣ ਜਾ ਰਿਹਾ ਵਿਆਹ, ਇਸ ਤਾਰੀਖ਼ ਨੂੰ ਲੈਣਗੇ ਲਾਵਾਂ (ਵੀਡੀਓ)

Sunday, Jun 02, 2024 - 06:54 PM (IST)

ਪੰਜਾਬ ਦੇ ਇਕ ਹੋਰ ਮੰਤਰੀ ਦਾ ਹੋਣ ਜਾ ਰਿਹਾ ਵਿਆਹ, ਇਸ ਤਾਰੀਖ਼ ਨੂੰ ਲੈਣਗੇ ਲਾਵਾਂ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੁਣ ਵਿਆਹ ਕਰਵਾਉਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 16 ਜੂਨ ਨੂੰ ਉਨ੍ਹਾਂ ਦਾ ਵਿਆਹ ਤੈਅ ਹੋਇਆ ਹੈ।

ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਬਦਲਣ ਵਾਲਾ ਹੈ ਮੌਸਮ, ਪੜ੍ਹੋ ਨਵੀਂ Update

PunjabKesari

ਜ਼ੀਰਕਪੁਰ ਦੇ ਇਕ ਪੈਲਸ 'ਚ ਉਨ੍ਹਾਂ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਹੋਣਗੀਆਂ। ਅਨਮੋਲ ਗਗਨ ਮਾਨ ਦੇ ਹੋਣ ਵਾਲੇ ਪਤੀ ਪੇਸ਼ੇ ਤੋਂ ਵਕੀਲ ਦੱਸੇ ਜਾ ਰਹੇ ਹਨ ਅਤੇ ਸਹੁਰਾ ਪਰਿਵਾਰ ਮਲੋਟ ਨਾਲ ਸਬੰਧਿਤ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਮੰਤਰੀ ਅਤੇ ਵਿਧਾਇਕ ਵਿਆਹ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵਾਰ 3.96 ਫ਼ੀਸਦੀ ਵੋਟਿੰਗ ਘਟੀ, ਬਠਿੰਡਾ ਤੀਜੀ ਵਾਰ ਰਿਹਾ ਮੋਹਰੀ
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਫਿਲਹਾਲ ਇਸ ਖ਼ਬਰ ਸਬੰਧੀ ਮੰਤਰੀ ਅਨਮੋਲ ਗਗਨ ਮਾਨ ਵਲੋਂ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਦੇ ਮੁਤਾਬਕ 16 ਤਾਰੀਖ਼ ਨੂੰ ਉਨ੍ਹਾਂ ਦਾ ਵਿਆਹ ਹੋਣਾ ਤੈਅ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News