ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ

Sunday, Mar 29, 2020 - 07:48 PM (IST)

ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ

ਭੀਖੀ, (ਤਾਇਲ)- ਸਥਾਨਕ ਸ਼ਹਿਰ ਦੇ ਵਾਰਡ ਨੰ. 2 ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਰਾਜ ਰਾਣੀ ਵਿਧਵਾ ਜਸਵੰਤ ਸਿੰਘ ਖੁਰਮੀ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪਿਆਰ ਸਿੰਘ ਉਰਫ ਗੋਲੂ (22) ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਨਸ਼ੇ ਦਾ ਆਦੀ ਸੀ, ਜਿਸ ਦਾ ਇਲਾਜ ਮਾਨਸਾ ਵਿਖੇ ਚੱਲ ਰਿਹਾ ਸੀ, ਜਿਸ ਦੀ ਅੱਜ ਨਸ਼ੇ ਦੀ ਓਵਰਡੋਜ਼ ਕਾਰਣ ਪਟਿਆਲਾ ਵਿਖੇ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਪਤੀ ਦੀ ਕੋਈ 13 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਉਨ੍ਹਾਂ ਦੇ ਘਰ ਕੋਈ ਕਮਾਉਣ ਵਾਲਾ ਨਹੀਂ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਸਦੀ ਬੇਟੀ ਨੂੰ ਸਰਕਾਰੀ ਨੌਕਰੀ ਦੇਵੇ ਤਾਂ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ। ਦੂਜੇ ਪਾਸੇ ਭੀਖੀ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਅੱਜ ਮ੍ਰਿਤਕ ਗੁਰਪਿਆਰ ਸਿੰਘ ਦਾ ਸਥਾਨਕ ਰਾਮ ਬਾਗ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।


author

Bharat Thapa

Content Editor

Related News