ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ

Friday, Sep 20, 2024 - 06:35 PM (IST)

ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ

ਜਲੰਧਰ (ਵੈੱਬ ਡੈਸਕ)- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ ਜਦੋਂ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਤਾਂ ਉਨ੍ਹਾਂ 'ਤੇ ਬਾਹਰੋਂ ਇਤਰਾਜ਼ਯੋਗ ਕੁਮੈਂਟ ਕੀਤੇ ਗਏ। 

PunjabKesari

ਸਹਿਜ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਜਦੋਂ ਸਹਿਜ ਘਰ ਵਿਚੋਂ ਬਾਹਰ ਨਿਕਲੇ ਅਤੇ ਨੌਜਵਾਨਾਂ ਨੂੰ ਗਲਤ ਕੁਮੈਂਟ ਕਰਨ ਤੋਂ ਰੋਕਿਆ ਤਾਂ ਇੰਨੇ ਵਿਚ ਨੌਜਵਾਨਾਂ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ ਨੇ ਕਿਹਾ ਕਿ ਜਿਸ ਮੁੰਡੇ ਵੱਲੋਂ ਅਜਿਹਾ ਕੀਤਾ ਗਿਆ ਹੈ, ਨਾ ਤਾਂ ਉਹ ਉਸ ਨੂੰ ਜਾਣਦੇ ਹਨ ਅਤੇ ਨਾ ਹੀ ਕਦੇ ਵੇਖਿਆ ਹੈ। ਹਾਲਾਂਕਿ ਮੁਹੱਲਾ ਵਾਸੀਆਂ ਨੇ ਕਿਹਾ ਕਿ ਜਿਸ ਨੌਜਵਾਨ 'ਤੇ ਗਲਤ ਕੁਮੈਂਟਿੰਗ ਦੇ ਦੋਸ਼ ਲਗਾਏ ਜਾ ਰਹੇ ਹਨ, ਉਹ ਨਾਬਾਲਗ ਸੀ। 

2 ਮਹੀਨੇ ਪਹਿਲਾਂ ਘਰ 'ਤੇ ਹੋਇਆ ਸੀ ਹਮਲਾ 
ਕੁੱਲ੍ਹੜ ਪਿੱਜ਼ਾ ਕੱਪਲ ਦੀ ਕਾਰ 'ਤੇ ਕਰੀਬ ਦੋ ਮਹੀਨੇ ਹੀ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ ਦੇ ਸ਼ੀਸ਼ੇ 'ਤੇ ਪੱਥਰ ਮਾਰ ਕੇ ਤੋੜ ਦਿੱਤਾ ਸੀ। ਉਸ ਸਮੇਂ ਸਹਿਜ ਅਰੋੜਾ ਨੇ ਆਪਣੀ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਸੀ। ਸਹਿਜ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇਕਰ ਕਿਸੇ  ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦਾ ਹੈ ਪਰ ਕੀ ਕਾਰ ਨਾਲ ਕਿਸੇ ਦੀ ਦੁਸ਼ਮਣੀ ਸੀ। ਇੱਟਾਂ ਮਾਰ ਕੇ ਕਾਰ ਦੇ ਸ਼ੀਸ਼ੇ ਤੋੜਣ ਮਗਰੋਂ ਕਾਰ ਉਤੇ ਡੰਟ ਪਾਏ ਗਏ ਸਨ। 

ਇਹ ਵੀ ਪੜ੍ਹੋ- ਜਵਾਨ ਪੁੱਤ ਦੀ ਤਿਰੰਗੇ 'ਚ ਲਪੇਟੀ ਲਾਸ਼ ਵੇਖ ਮਾਂ-ਪਿਓ ਪਾ ਰਹੇ ਕੀਰਨੇ, ਨਵੀਂ ਵਿਆਹੀ ਪਤਨੀ ਮਾਰ ਰਹੀ ਧਾਹਾਂ (ਵੀਡੀਓ)

PunjabKesari

ਕੱਪਲ ਦੀ ਵਾਇਰਲ ਹੋਈ ਸੀ ਇਤਰਾਜ਼ਯੋਗ ਵੀਡੀਓ 
ਦੱਸ ਦੇਈਏ ਕਿ ਪਿਛਲੇ ਸਾਲ ਕੁੱਲ੍ਹੜ ਪਿਜ਼ਾ ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਕਾਫ਼ੀ ਵਿਵਾਦਾਂ 'ਚ ਰਹੇ ਹਨ।
ਹਾਲਾਂਕਿ ਪਹਿਲਾਂ ਸਹਿਜ ਅਰੋੜਾ ਨੇ ਕਿਹਾ ਸੀ ਕਿ ਉਕਤ ਵੀਡੀਓ ਉਨ੍ਹਾਂ ਦੀ ਹੀਂ ਹੈ ਪਰ ਫਿਰ ਇਕ ਪੋਡਕਾਸਟ ਦੌਰਾਨ ਸਹਿਜ ਨੇ ਮੰਨਿਆ ਕਿ ਉਕਤ ਵੀਡੀਓ ਉਨ੍ਹਾਂ ਦੀ ਹੈ ਅਤੇ ਇਹ ਉਨ੍ਹਾਂ ਦੀ ਵੱਡੀ ਗਲਤੀ ਸੀ। ਦੱਸ ਦੇਈਏ ਕਿ ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਕਾਰਨ ਕਈ ਵਾਰ ਸ਼ਹਿਰ ਵਿੱਚ ਹੰਗਾਮਾ ਹੋਇਆ ਸੀ।
ਇਹ ਵੀ ਪੜ੍ਹੋ-  ਖ਼ਤਰੇ ਦੀ ਘੰਟੀ, UK ’ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ 'ਤੇ ਛਾਏ ਸੰਕਟ ਦੇ ਬੱਦਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News