PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਦਿੱਤਾ ਇਕ ਹੋਰ ਮੌਕਾ
Friday, Jun 14, 2024 - 12:50 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਸਿੱਖਿਆ ਬੋਰਡ ਨੇ ਜੁਲਾਈ ਮਹੀਨੇ 'ਚ ਹੋਣ ਵਾਲੀ ਦਸਵੀਂ ਤੇ ਬਾਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਅਧੀਨ ਕੰਪਾਰਟਮੈਂਟ ਰੀ ਅਪੀਅਰ, ਵਾਧੂ ਵਿਸ਼ਾ, ਸਮੇਤ ਓਪਨ ਸਕੂਲ ਦੀ ਪ੍ਰੀਖਿਆ ਫ਼ੀਸ ਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਫ਼ੀਸ ਤੇ ਫਾਰਮ ਜਮ੍ਹਾਂ ਕਰਵਾਉਣ ਦਾ ਹੋਰ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕੱਠੀਆਂ 3 ਸਰਕਾਰੀ ਛੁੱਟੀਆਂ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਫ਼ੀਸ ਜਮ੍ਹਾਂ ਕਰਵਾਉਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀ 20 ਜੂਨ ਤੱਕ ਆਪਣੀ ਫ਼ੀਸ ਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾ ਸਕਣਗੇ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਕਾਰਗੁਜ਼ਾਰੀ ਸਬੰਧੀ ਮੰਥਨ, 6 ਘੰਟੇ ਤੋਂ ਵੱਧ ਚੱਲੀ ਕੋਰ ਕਮੇਟੀ ਦੀ ਮੀਟਿੰਗ
ਇਸ ਸਬੰਧੀ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8