ਭਾਰਤੀ ਖੇਤਰ ’ਚੋਂ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ

Wednesday, Jun 14, 2023 - 11:22 AM (IST)

ਭਾਰਤੀ ਖੇਤਰ ’ਚੋਂ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਭਾਰਤੀ ਖੇਤਰ ’ਚ ਕਿਸਾਨ ਦੀ ਜ਼ਮੀਨ ਵਿੱਚ ਡਿੱਗੇ ਪਾਕਿਸਤਾਨੀ ਡਰੋਨ ਨੂੰ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਆਪਰੇਸ਼ਨ ਵੱਲੋਂ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੀ 11 ਜੂਨ ਨੂੰ ਵੀ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚੋਂ ਡਰੋਨ ਬਰਾਮਦ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪੈਂਦੇ ਸੈਕਟਰ ਖਾਲੜਾ ਅਧੀਨ ਆਉਂਦੇ ਪਿੰਡ ਡੱਲ ਵਿਖੇ ਕਿਸਾਨ ਕੁਲਵਿੰਦਰ ਸਿੰਘ ਦੀ ਜ਼ਮੀਨ ਵਿੱਚ ਡਿੱਗੇ ਪਏ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਮਾਜਿਕ ਨਿਆਂ ਵਿਭਾਗ ਨੂੰ ਜਾਅਲੀ SC ਸਰਟੀਫਿਕੇਟ ਸਬੰਧੀ 93 ਸ਼ਿਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਹਰਪਾਲ ਚੀਮਾ

PunjabKesari

ਜਿਸ ਨੂੰ ਕਬਜ਼ੇ ’ਵਿਚ ਲੈਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਡਰੋਨ ਦੀ ਬਰਾਮਦਗੀ ਤੋਂ ਬਾਅਦ ਇਲਾਕੇ ’ਚ ਤਲਾਸ਼ੀ ਅਭਿਆਨ ਜਾਰੀ ਹੈ।

ਇਹ ਵੀ ਪੜ੍ਹੋ : ਵੈਟ ਵਾਧੇ ’ਤੇ ਸਰਕਾਰ ਨੂੰ ਸਵਾਲ ਕਰਨ ਦਾ ਭਾਜਪਾ ਨੂੰ ਕੋਈ ਨੈਤਿਕ ਆਧਾਰ ਨਹੀਂ : ‘ਆਪ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News