ਭਾਰਤੀ ਖੇਤਰ ’ਚੋ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ
Wednesday, Jun 28, 2023 - 04:13 PM (IST)
ਤਰਨਤਾਰਨ (ਰਮਨ, ਸੋਨੀਆ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ’ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਮੰਗਲਵਾਰ ਨੂੰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੂੰ ਪੰਜਾਬ ਪੁਲਸ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਵਿਖੇ ਬੀ.ਓ.ਪੀ ਮੀਆਂਵਾਲਾ ਰਾਹੀਂ ਅੱਜ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ’ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ਉਪਰ ਤੈਨਾਤ ਬੀ. ਐੱਸ. ਐੱਫ. ਅਤੇ ਪੁਲਸ ਹਰਕਤ ’ਚ ਆ ਗਈ।
ਡਰੋਨਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਅਵਾਜ਼ ਸੁਣਾਈ ਨਹੀਂ ਦਿੱਤੀ। ਇਸ ਸਬੰਧੀ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਵੱਡੇ ਡਰੋਨ (ਹੈਕਸਾਕਾਪਟਰ) ਨੂੰ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵਾਰਡਬੰਦੀ ਨੂੰ ਦਿੱਤੀ ਜਾ ਰਹੀ ਹੈ ਹਾਈ ਕੋਰਟ ’ਚ ਚੁਣੌਤੀ, ਚੰਡੀਗੜ੍ਹ ਗਿਆ ਜਲੰਧਰ ਦੇ ਕਾਂਗਰਸੀਆਂ ਦਾ ਵਫਦ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕੀਤਾ ਗਿਆ ਡਰੋਨ ਕ੍ਰਿਸ਼ਨ ਕੁਮਾਰ ਮੋਤੀ ਪੁੱਤਰ ਕਸ਼ਮੀਰੀ ਲਾਲ ਵਾਸੀ ਖੇਮਕਰਨ ਦੇ ਖੇਤਾਂ ’ਚੋਂ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਸਤੀ ਗੁੱਜ਼ਾਂ ’ਚ ਦੁਕਾਨਦਾਰ ਦੇ ਕਤਲ ਮਗਰੋਂ ਪੁਲਸ ਸਖ਼ਤ ਐਕਸ਼ਨ ਦੇ ਮੋਡ ’ਚ, ਨਸ਼ਾ ਵੇਚਣ ਵਾਲਿਆਂ ਦੀ ਪ੍ਰਾਪਰਟੀ ਹੋਵੇਗੀ ਅਟੈਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।