ਇਕ ਹੋਰ ਪਿੰਡ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ, ਗੁਰਜੀਤ ਕੌਰ ਬਣੀ ਰੌਲ ਪਿੰਡ ਦੀ ਸਰਪੰਚ

Friday, Sep 27, 2024 - 03:48 PM (IST)

ਇਕ ਹੋਰ ਪਿੰਡ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ, ਗੁਰਜੀਤ ਕੌਰ ਬਣੀ ਰੌਲ ਪਿੰਡ ਦੀ ਸਰਪੰਚ

ਖੰਨਾ (ਬਿਪਨ): ਸੂਬੇ ਵਿਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਤੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰੇਗਾ, ਉਸ ਨੂੰ 5 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਜਿਹੇ ਪਿੰਡਾਂ ਵੱਲੋਂ ਪਾਏ ਮਤੇ ਮੁਤਾਬਕ ਸਰਕਾਰ ਵੱਲੋਂ ਪਿੰਡ ਨੂੰ ਸਕੂਲ, ਆਮ ਆਦਮੀ ਕਲੀਨਿਕ ਜਾਂ ਸਟੇਡੀਅਮ ਬਣਾ ਕੇ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਰ ਦੀਆਂ ਮੰਡੀਆਂ ਹੋਣਗੀਆਂ ਬੰਦ! ਚਿੰਤਾ 'ਚ ਪਏ ਕਿਸਾਨ

ਸਰਕਾਰ ਦੇ ਇਸ ਉਪਰਾਲੇ ਸਦਕਾ ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਸੂਬੇ ਦੇ ਕਈ ਪਿੰਡਾਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਰੌਲ 'ਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ। ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਗੁਰਜੀਤ ਕੌਰ ਨੂੰ ਆਪਣਾ ਸਰਪੰਚ ਚੁਣਿਆ ਹੈ। ਨਵੀਂ ਚੁਣੀ ਸਰਪੰਚ ਗੁਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਉੱਪਰ ਭਰੋਸਾ ਕੀਤਾ। ਉਹ ਪਿੰਡ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ

ਉੱਥੇ ਹੀ ਇਸ ਗੱਲ ਦਾ ਪਤਾ ਲਗਦਿਆਂ ਹੀ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ 'ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਪੂਰੇ ਹਲਕੇ ਅੰਦਰ ਸਾਰੇ ਪਿੰਡ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਉਪਰਾਲਾ ਕਰਨ ਤਾਂ 5 ਕਰੋੜ ਤੋਂ ਵੱਧ ਦੀ ਗ੍ਰਾਂਟ ਮਿਲ ਸਕਦੀ ਹੈ। ਇਸ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਪਾਰਟੀਬਾਜ਼ੀ ਖ਼ਤਮ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News