ਪੰਜਾਬ ''ਚ ਮਾਰੂ ਹੋਣ ਲੱਗੀ ਭਿਆਨਕ ਗਰਮੀ, ''ਲੂ'' ਦੇ ਕਹਿਰ ਨੇ ਇਕ ਹੋਰ ਦੀ ਲਈ ਜਾਨ, ਬਚ ਕੇ ਰਹੋ

05/23/2024 7:09:03 PM

ਬਠਿੰਡਾ (ਸੁਖਵਿੰਦਰ) : ਪੰਜਾਬ 'ਚ 'ਲੂ' ਦੇ ਕਹਿਰ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਹੁਣ ਬਠਿੰਡਾ-ਮਾਨਸਾ ਰੋਡ ’ਤੇ ਪੈਂਦੇ ਪਿੰਡ ਜੱਸੀ ਪੌ ਵਾਲੀ ਕੋਲ ਇਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਗਿਆ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵਿਅਕਤੀ ਦੇ ਬੇਹੋਸ਼ ਹੋਣ ਦੀ ਸੂਚਨਾ ਸਹਾਰਾ ਜਨਸੇਵਾ ਨੂੰ ਦਿੱਤੀ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ : 3 ਸਕੇ ਭਰਾ-ਭੈਣਾਂ ਦੀ ਇਕੱਠਿਆਂ ਮੌਤ, ਪਰਿਵਾਰ 'ਤੇ ਟੁੱਟਿਆ ਕਹਿਰ
ਸੂਬੇ ਦੇ 4 ਜ਼ਿਲ੍ਹਿਆਂ 'ਚ Red Alert ਜਾਰੀ
ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ 'ਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਕੀਤਾ ਗਿਆ ਹੈ। ਇਸ ਲਈ ਖ਼ੁਦ ਦਾ ਅਤੇ ਬੱਚਿਆਂ ਦਾ ਧਿਆਨ ਰੱਖੋ। ਸੂਬੇ 'ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ ਅਤੇ ਮੌਸਮ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਸੂਬੇ ਦਾ ਤਾਪਮਾਨ 49 ਡਿਗਰੀ ਤੱਕ ਪੁੱਜਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਅੰਤਾਂ ਦੀ ਗਰਮੀ 'ਚ ਪੰਜਾਬੀਆਂ ਸਾਹਮਣੇ ਖੜ੍ਹੀ ਹੋਈ ਵੱਡੀ ਚਿੰਤਾ, ਪੂਰੀ ਖ਼ਬਰ ਪੜ੍ਹ ਕਰੋਗੇ ਹਾਏ-ਤੌਬਾ
ਜੇਕਰ ਅਜਿਹਾ ਹੋਇਆ ਤਾਂ ਪੰਜਾਬ 'ਚ ਗਰਮੀ ਦਾ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ। ਮੌਸਮ ਵਿਭਾਗ ਦੇ ਮੁਤਾਬਕ 25 ਮਈ ਨੂੰ ਪੰਜਾਬ ਦੇ ਜ਼ਿਲ੍ਹਿਆਂ 'ਚ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ ਪਰ ਇਹ ਵਾਧਾ ਇੱਥੇ ਹੀ ਰੁਕਣ ਵਾਲਾ ਨਹੀਂ ਹੈ। 26 ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੋਇਆ ਤਾਂ ਇਹ 46 ਸਾਲ ਪਹਿਲਾਂ ਦੇ 47.7 ਡਿਗਰੀ ਤਾਪਮਾਨ ਨਾਲੋਂ ਕਰੀਬ 1 ਡਿਗਰੀ ਜ਼ਿਆਦਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News