ਦਿਨ ਚੜ੍ਹਦਿਆਂ ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

Friday, Jan 20, 2023 - 10:21 AM (IST)

ਦਿਨ ਚੜ੍ਹਦਿਆਂ ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਇੱਕ ਹੋਰ ਪੰਜਾਬੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 34 ਸਾਲਾ ਚਰਨਜੀਤ ਸਪੁੱਤਰ ਸ਼੍ਰੀ ਸਤਪਾਲ ਦੇਵ ਜੈਨੀਵੋਲਤਾ (ਸੋਨਚੀਨੋ) ਵਿੱਚ ਰਹਿੰਦਾ ਸੀ ਅਤੇ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਹਾਲਾਂਕਿ ਤਿੰਨ ਮਹੀਨੇ ਪਹਿਲਾਂ ਇੰਗਲੈਂਡ ਦੀ ਧਰਤੀ ਤੇ ਚਲਾ ਗਿਆ ਸੀ ਅਤੇ 26 ਦਸੰਬਰ ਨੂੰ ਵਾਪਸ ਇਟਲੀ ਆਇਆ ਸੀ ਪਰ ਪਿਛਲੇ ਦਿਨੀਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹੈਰਾਨੀਜਨਕ! ਪਤਨੀ ਦਾ ਵੱਢਿਆ ਸਿਰ ਹੱਥ 'ਚ ਫੜ ਕੇ ਸੜਕ 'ਤੇ ਘੁੰਮਣ ਵਾਲੇ ਪਤੀ ਨੂੰ ਹੋਈ 8 ਸਾਲ ਦੀ ਸਜ਼ਾ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿਤਾ ਸਤਪਾਲ ਦੇਵ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਚਰਨਜੀਤ ਦੀ ਮੌਤ 'ਤੇ ਇਟਲੀ ਵਿਚਲੀਆਂ ਭਾਰਤੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆ ਨੇ ਦੁੱਖ ਪ੍ਰਗਟ ਕੀਤਾ ਹੈ। ਮ੍ਰਿਤਕ ਨੌਜਵਾਨ ਚਰਨਜੀਤ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਈਰਾਨ :15 ਮਿੰਟ ’ਚ ਤੈਅ ਹੋਈ ਸਜ਼ਾ, ਪੂਰੀ ਗੱਲ ਸੁਣੇ ਬਿਨਾਂ ਹੀ 4 ਨੌਜਵਾਨਾਂ ਨੂੰ ਫਾਂਸੀ ’ਤੇ ਲਟਕਾਇਆ

 


author

cherry

Content Editor

Related News